ਚੰਡੀਗੜ੍ਹ, 31 ਜਨਵਰੀ 2022 : ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ 23 ਫ਼ਰਵਰੀ ਤੱਕ ਰੋਕ ਲਾ ਦਿੱਤੀ ਹੈ | ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮੁਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।
ਮੋਹਾਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ। ਮਜੀਠੀਆ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਇਹ ਐਫਆਈਆਰ ਉਸ ਖ਼ਿਲਾਫ਼ ਸਿਆਸੀ ਰੰਜਿਸ਼ ਅਤੇ ਦੁਸ਼ਮਣੀ ਤਹਿਤ ਦਰਜ ਕੀਤੀ ਗਈ ਹੈ।ਦੱਸਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਦਾ ਸਮੇਂ ਬਹੁਤ ਨਜ਼ਦੀਕ ਆ ਚੁੱਕਾ ਹੈ ਤੇ ਬਿਕਰਮ ਸਿੰਘ ਮਜੀਠੀਆ ਇਸ ਵਾਰ ਇੱਕ ਨਹੀਂ ਬਲਕਿ ਦੋ ਹਲਕਿਆਂ ਤੋਂ ਚੋਣਾਂ ਲੜਨਗੇ |