ਚੰਡੀਗੜ੍ਹ 7 ਜਨਵਰੀ 2022:ਸੁਪਰੀਮ ਕੋਰਟ (Supreme Court) ਨੇ ਅੱਜ NEET PG ਕਾਊਂਸਲਿੰਗ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਸੈਸ਼ਨ ਤੋਂ ਰਾਖਵਾਂਕਰਨ ਲਾਗੂ ਹੋ ਜਾਵੇਗਾ। ਜਾਣਕਾਰੀ ਲਈ ਦੱਸ ਦੇਈਏ ਕਿ ਸੁਪਰੀਮ ਕੋਰਟ (Supreme Court) ਅਦਾਲਤ ਦੇ ਫੈਸਲੇ ਤੋਂ ਬਾਅਦ ਹੁਣ ਕਾਉਂਸਲਿੰਗ ਦਾ ਰਸਤਾ ਸਾਫ ਹੋ ਗਿਆ ਹੈ।ਦੱਸ ਦੇਈਏ ਕਿ ਸੁਪਰੀਮ ਕੋਰਟ (Supreme Court) ਨੇ ਕਾਉਂਸਲਿੰਗ ਦੀ ਤੁਰੰਤ ਸ਼ੁਰੂਆਤ ਦੇ ਨਾਲ 27% OBC ਅਤੇ 10% ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਰਾਖਵੇਂਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਨੇ 27% ਓਬੀਸੀ (OBC) ਅਤੇ 10% ਆਰਥਿਕ ਕਮਜ਼ੋਰ ਵਰਗਾਂ (Ews) ਦੇ ਰਾਖਵੇਂਕਰਨ ਨੂੰ ਜਾਇਜ਼ ਠਹਿਰਾਉਂਦੇ ਹੋਏ ਕਾਉਂਸਲਿੰਗ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਸੀ। ਇਸ ਦੇ ਨਾਲ ਹੀ ਪਟੀਸ਼ਨਕਰਤਾਵਾਂ ਨੇ ਨਵੀਂ ਰਿਜ਼ਰਵੇਸ਼ਨ ਨੀਤੀ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਅਦਾਲਤ ਦੇ ਫੈਸਲੇ ਤੋਂ ਬਾਅਦ, ਐਮਸੀਸੀ ਕਾਉਂਸਲਿੰਗ ਦੀਆਂ ਤਾਰੀਖਾਂ ਜਲਦੀ ਜਾਰੀ ਕਰ ਸਕਦੀ ਹੈ। ਇੱਥੇ, ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਕਾਉਂਸਲਿੰਗ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਇਹ ਰਾਸ਼ਟਰੀ ਹਿੱਤ ਵਿੱਚ ਹੈ ਕਿਉਂਕਿ ਦੇਸ਼ ਇਸ ਸਮੇਂ ਰੈਜ਼ੀਡੈਂਟ ਡਾਕਟਰਾਂ ਦੀ ਭਾਰੀ ਕਮੀ ਵਿੱਚੋਂ ਲੰਘ ਰਿਹਾ ਹੈ।