Site icon TheUnmute.com

ਸੁਪਰੀਮ ਕੋਰਟ ਨੇ CAA ਕਾਨੂੰਨ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ

abortion

ਚੰਡੀਗੜ੍ਹ, 19 ਮਾਰਚ 2024: ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ (CAA Law) ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸਰਕਾਰ ਨੂੰ 8 ਅਪ੍ਰੈਲ ਯਾਨੀ ਲਗਭਗ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਹੈ ਅਤੇ ਸੁਣਵਾਈ ਦੀ ਅਗਲੀ ਤਾਰੀਖ਼ 9 ਅਪ੍ਰੈਲ ਤੈਅ ਕੀਤੀ ਹੈ।

ਪਟੀਸ਼ਨਕਰਤਾਵਾਂ ਨੇ ਅਦਾਲਤ ਤੋਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ, ਪਰ ਅਦਾਲਤ ਨੇ ਅਜਿਹਾ ਕੋਈ ਆਦੇਸ਼ ਪਾਸ ਨਹੀਂ ਕੀਤਾ। ਸੀਏਏ ਵਿਰੁੱਧ (CAA Law) 200 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ।

ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਦਾਲਤ ਵਿੱਚ ਪੇਸ਼ ਹੋਏ। ਤੁਸ਼ਾਰ ਮਹਿਤਾ ਨੇ ਬੈਂਚ ਨੂੰ ਅਪੀਲ ਕੀਤੀ ਕਿ 20 ਅਰਜ਼ੀਆਂ ਦਾ ਜਵਾਬ ਦੇਣ ਲਈ ਚਾਰ ਹਫ਼ਤਿਆਂ ਦਾ ਸਮਾਂ ਚਾਹੀਦਾ ਹੈ। ਮਹਿਤਾ ਨੇ ਇਹ ਵੀ ਕਿਹਾ ਕਿ ਇਹ ਕਿਸੇ ਵਿਅਕਤੀ ਦੀ ਨਾਗਰਿਕਤਾ ਖੋਹਣ ਲਈ ਨਹੀਂ ਹੈ। ਨਾਗਰਿਕਤਾ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਵਿੱਚ 237 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

ਇਨ੍ਹਾਂ ਪਟੀਸ਼ਨਾਂ ਵਿੱਚ ਇੰਡੀਅਨ ਯੂਨੀਅਨ ਮੁਸਲਿਮ ਲੀਗ ਦੀ ਪਟੀਸ਼ਨ ਵੀ ਸ਼ਾਮਲ ਹੈ। ਆਈਯੂਐਮਐਲ ਨੇ ਪਟੀਸ਼ਨ ‘ਚ ਕਿਹਾ ਹੈ ਕਿ ਇਸ ਕਾਨੂੰਨ ‘ਚ ਧਰਮ ਦੇ ਆਧਾਰ ‘ਤੇ ਨਾਗਰਿਕਤਾ ਦੇਣ ਦੀ ਵਿਵਸਥਾ ਹੈ, ਜੋ ਕਿ ਸੰਵਿਧਾਨ ਦੀ ਧਾਰਾ 14 ਅਤੇ 15 ਦੀ ਉਲੰਘਣਾ ਹੈ। ਆਈਯੂਐਮਐਲ ਤੋਂ ਇਲਾਵਾ ਏਆਈਐਮਆਈਐਮ ਮੁਖੀ ਅਸਦੁਦੀਨ ਓਵੈਸੀ ਅਤੇ ਕੇਰਲ ਸਰਕਾਰ ਨੇ ਵੀ ਪਟੀਸ਼ਨਾਂ ਦਾਇਰ ਕੀਤੀਆਂ ਹਨ।

Exit mobile version