ਚੰਡੀਗੜ੍ਹ 03 ਜਨਵਰੀ 2022: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਜਬਰ-ਜ਼ਿਨਾਹ ਦੇ ਮਾਮਲੇ ‘ਚ ਸੁਪਰੀਮ ਕੋਰਟ (the Supreme Court) ਨੇ ਵੱਡੀ ਰਾਹਤ ਦਿੱਤੀ ਹੈ। ਇਸਦੇ ਚੱਲਦੇ ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ‘ਤੇ ਇਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।
ਜਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ (Simarjit Singh Bains) ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫ਼ਤਾਰੀ ਵਾਰੰਟ ਦੇ ਹੁਕਮਾਂ ਖ਼ਿਲਾਫ਼ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਲੁਧਿਆਣਾ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਤੋਂ ਇਲਾਵਾ ਜਬਰ-ਜ਼ਿਨਾਹ ਦੇ ਇਕ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ | ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।