ਦੇਸ਼, 16 ਸਤੰਬਰ 2025: ਸੁਪਰੀਮ ਕੋਰਟ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਵੱਖ-ਵੱਖ ਸੂਬਿਆਂ ‘ਚ ਲਾਗੂ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ‘ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ‘ਤੇ ਵਿਚਾਰ ਕਰੇਗੀ।
ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਵੱਖ-ਵੱਖ ਸੂਬਾ ਸਰਕਾਰਾਂ ਤੋਂ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਛੇ ਹਫ਼ਤਿਆਂ ਬਾਅਦ ਤੈਅ ਕੀਤੀ ਹੈ।
ਅਦਾਲਤ ਨੇ ਕਾਨੂੰਨਾਂ ‘ਤੇ ਪਾਬੰਦੀ ਲਗਾਉਣ ਦੀ ਪਟੀਸ਼ਨ ‘ਤੇ ਰਾਜਾਂ ਤੋਂ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਇਸ ਸਬੰਧੀ ਉੱਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਾਨੂੰਨਾਂ ਦੀ ਜਾਂਚ ਕਰੇਗੀ। ਅਦਾਲਤ ਇਸ ਗੱਲ ‘ਤੇ ਵੀ ਵਿਚਾਰ ਕਰੇਗੀ ਕਿ ਕੀ ਵੱਖ-ਵੱਖ ਹਾਈ ਕੋਰਟਾਂ ‘ਚ ਲੰਬਿਤ ਪਟੀਸ਼ਨਾਂ ਨੂੰ ਸੁਪਰੀਮ ਕੋਰਟ ‘ਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ।
ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਲਵ-ਜੇਹਾਦ ਅਤੇ ਗੈਰ-ਕਾਨੂੰਨੀ ਧਾਰਮਿਕ ਪਰਿਵਰਤਨ ਵਿਰੁੱਧ ਯੂਪੀ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਅਤੇ ਗੁਜਰਾਤ ‘ਚ ਬਣਾਏ ਗਏ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 6 ਹਫ਼ਤਿਆਂ ਬਾਅਦ ਹੋਵੇਗੀ।
Read More: Waqf Act: ਸੁਪਰੀਮ ਕੋਰਟ ‘ਚ ਵਕਫ਼ ਐਕਟ ‘ਤੇ ਸੁਣਵਾਈ, 3 ਸੋਧਾਂ ‘ਤੇ ਲਗਾਈ ਰੋਕ