Balwant Singh Rajoana

ਬਲਵੰਤ ਸਿੰਘ ਰਾਜੋਆਣਾ ਦੀ ਫਾਂ.ਸੀ ਦੀ ਸਜ਼ਾ ‘ਤੇ ਅੱਜ ਮੁੜ ਸੁਪਰੀਮ ਕੋਰਟ ਸੁਣਵਾਈ

18 ਮਾਰਚ 2025: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (beant singh) ਦੇ ਕਤਲ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਫਾਂਸੀ ਦੀ ਸਜ਼ਾ ‘ਤੇ ਅੱਜ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਣੀ ਹੈ। ਰਾਜੋਆਣਾ (Rajoana) ਨੇ “ਅਸਾਧਾਰਨ” ਅਤੇ “ਨਾਵਾਜਬ ਦੇਰੀ” ਦੇ ਆਧਾਰ ‘ਤੇ ਉਸਦੀ ਮੌਤ ਦੀ ਸਜ਼ਾ ਨੂੰ ਬਦਲਣ ਦੀ ਅਪੀਲ ਕੀਤੀ ਹੈ।

ਪਟੀਸ਼ਨ ‘ਚ ਦਲੀਲ ਦਿੱਤੀ ਗਈ ਹੈ ਕਿ ਭਾਰਤ ਸਰਕਾਰ ਨੇ ਉਸ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ‘ਚ ਕਾਫੀ ਸਮਾਂ ਲਿਆ ਹੈ। ਉਹ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਸੀ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦਾ ਮਾਮਲਾ ਤਤਕਾਲੀ ਚੀਫ਼ ਜਸਟਿਸ ਐੱਸ.ਏ. ਬੋਬੜੇ ਦੇ ਕਾਰਜਕਾਲ ਤੋਂ ਲੰਬਿਤ ਹੈ।

ਉਨ੍ਹਾਂ ਕਿਹਾ ਕਿ ਰਾਜੋਆਣਾ 15 ਸਾਲਾਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ ਅਤੇ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਨੇ ਦਲੀਲ ਦਿੱਤੀ ਕਿ ਹੁਣ ਉਸ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।

ਜਿਸ ‘ਤੇ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਬੀ.ਆਰ. ਗਵਈ ਨੇ ਕਿਹਾ ਸੀ – ਜਾਂ ਤਾਂ ਤੁਸੀਂ ਫੈਸਲਾ ਲਓ, ਨਹੀਂ ਤਾਂ ਅਸੀਂ ਮੈਰਿਟ ‘ਤੇ ਕੇਸ ਦੀ ਸੁਣਵਾਈ ਕਰਾਂਗੇ। ਪਰ ਹਰ ਕੇਸ ਇੱਕੋ ਜਿਹਾ ਨਹੀਂ ਹੁੰਦਾ। ਉਮਰ ਕੈਦ ਦਾ ਵਿਕਲਪ ਵੀ ਹੈ।

Read More: Punjab News: ਸੁਪਰੀਮ ਕੋਰਟ ‘ਚ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ

Scroll to Top