Site icon TheUnmute.com

ਸੁਪਰੀਮ ਕੋਰਟ ਲਾਰੈਂਸ ਬਿਸ਼ਨੋਈ ਦੀ ਟ੍ਰਾਜਿਟ ਰਿਮਾਂਡ ਖ਼ਿਲਾਫ਼ ਪਟੀਸ਼ਨ ‘ਤੇ 11 ਜੁਲਾਈ ਨੂੰ ਕਰੇਗਾ ਸੁਣਵਾਈ

Lawrence Bishnoi

ਚੰਡੀਗੜ੍ਹ 27 ਜੂਨ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੇ ਟ੍ਰਾਂਜਿਟ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਲਾਰੈਂਸ ਬਿਸ਼ਨੋਈ ਦੇ ਪਿਤਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਲੋਂ 11 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ । ਜਿਕਰਯੋਗ ਹੈ ਕਿ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪੁੱਛਗਿੱਛ ਲਈ ਲੈ ਕੇ ਆਈ ਸੀ | ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਕੁਝ ਦਿਨ ਪਹਿਲਾਂ ਦੇਰ ਰਾਤ ਮਾਨਸਾ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ | ਅਦਾਲਤ ਨੇ ਲਾਰੈਂਸ ਬਿਸ਼ਨੋਈ ਦਾ 27 ਜੂਨ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ ਅਤੇ ਅੱਜ ਬਿਸ਼ਨੋਈ ਦੀ ਰਿਮਾਂਡ ਖ਼ਤਮ ਹੋ ਰਹੀ ਹੈ |

Exit mobile version