ਚੰਡੀਗੜ੍ਹ, 08 ਮਈ, 2024: ਸੁਪਰੀਮ ਕੋਰਟ ਹੁਣ 10 ਮਈ ਨੂੰ ਫੈਸਲਾ ਕਰੇਗੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਅੰਤਰਿਮ ਜ਼ਮਾਨਤ ਮਿਲੇਗੀ ਜਾਂ ਨਹੀਂ। ਸੁਪਰੀਮ ਕੋਰਟ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਫੈਸਲਾ ਲੈ ਸਕਦੀ ਹੈ।
ਜਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਈਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹੁਣ ਤੱਕ ਇਸ ਮਾਮਲੇ ਦੀ ਸੁਣਵਾਈ ਤਿੰਨ ਦਿਨ ਚੱਲੀ ਹੈ, ਜਿਸ ਵਿੱਚੋਂ ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਦੋ ਦਿਨ ਅਤੇ ਈਡੀ ਦੇ ਵਕੀਲ ਨੇ ਇੱਕ ਦਿਨ ਆਪਣਾ ਪੱਖ ਪੇਸ਼ ਕੀਤਾ।
ਇਸੇ ਸੁਣਵਾਈ ਦੌਰਾਨ ਅਦਾਲਤ ਨੇ ਮੰਨਿਆ ਕਿ ਦਿੱਲੀ ਦੇ ਮੁੱਖ ਮੰਤਰੀ ਚੁਣੇ ਹੋਏ ਮੁੱਖ ਮੰਤਰੀ ਹਨ ਅਤੇ ਲੋਕ ਸਭਾ ਚੋਣਾਂ ਪੰਜ ਸਾਲਾਂ ਵਿੱਚ ਇੱਕ ਵਾਰ ਆਉਂਦੀਆਂ ਹਨ। ਅਜਿਹੇ ‘ਚ ਚੋਣ ਪ੍ਰਚਾਰ ਲਈ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਸਕਦੀ ਹੈ।