Supreme court news

ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਭਰਤੀ ਦੇ ਫੈਸਲੇ ਨੂੰ ਕੀਤਾ ਰੱਦ

14 ਜੁਲਾਈ 2025: ਸਰਕਾਰੀ ਕਾਲਜਾਂ (goverment colleges) ਵਿੱਚ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆਇਆ ਹੈ। ਦਰਅਸਲ, ਸੁਪਰੀਮ ਕੋਰਟ (supreme court) ਨੇ ਪੰਜਾਬ ਅਤੇ ਹਰਿਆਣਾ ਦੇ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਯਾਨੀ ਕਿ ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਫੈਸਲਾ ਦਿੰਦੇ ਹੋਏ ਅਦਾਲਤ ਨੇ ਕਿਹਾ ਕਿ ਹੁਣ ਭਰਤੀ 6 ਮਹੀਨਿਆਂ ਬਾਅਦ ਦੁਬਾਰਾ ਕੀਤੀ ਜਾਵੇਗੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਦੇ ਫੈਸਲੇ ਵਿਰੁੱਧ ਕਈ ਬਿਨੈਕਾਰਾਂ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਕੇ ਇਸਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਸਾਲ 2022 ਵਿੱਚ ਹੋਣ ਵਾਲੀ ਇਸ ਭਰਤੀ ਨੂੰ ਰੱਦ ਕਰ ਦਿੱਤਾ ਸੀ।

Read More: 1158 ਅਸਿਸਟੈਂਟ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨ ਵਫ਼ਦ ਦੀ CM ਮਾਨ ਨਾਲ ਮੁਲਾਕਾਤ, ਕੀਤਾ ਧੰਨਵਾਦ

Scroll to Top