ਚੰਡੀਗੜ੍ਹ, 12 ਜੁਲਾਈ 2024: ਸ਼ੰਭੂ ਬਾਰਡਰ (Shambhu border) ਖੋਲ੍ਹਣ ਦੇ ਮੁੱਦੇ ‘ਤੇ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਕੋਈ ਸੂਬਾ ਰਾਸ਼ਟਰੀ ਰਾਜ ਮਾਰਗ ਨੂੰ ਕਿਵੇਂ ਰੋਕ ਸਕਦਾ ਹੈ ? ਸੁਪਰੀਮ ਕੋਰਟ ਨੇ ਕਿਹਾ ਕਿ ਟਰੈਫਿਕ ਕੰਟਰੋਲ ਕਰਨ ਸੂਬਾ ਸਰਕਾਰ ਦਾ ਕੰਮ ਹੈ, ਇਸ ਲਈ ਹਰਿਆਣਾ ਸਰਕਾਰ ਟਰੈਫਿਕ ਕੰਟਰੋਲ ਕਰੇ ਅਤੇ ਸ਼ੰਭੂ ਬਾਰਡਰ ਖੁੱਲ੍ਹਾ ਰੱਖਿਆ ਜਾਵੇ | ਇਹ ਟਿੱਪਣੀ ਹਰਿਆਣਾ ਸਰਕਾਰ ਵੱਲੋਂ ਪਾਈ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀ |
ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ (Shambhu border) ਖੋਲ੍ਹਣ ਦੇ ਹੁਕਮ ਦਿੱਤੇ ਹਨ | ਦੂਜੇ ਪਾਸੇ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਸਰਗਰਮ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਕੋਈ ਰਣਨੀਤੀ ਬਣਾ ਸਕਦੀ ਹੈ |