Site icon TheUnmute.com

‘ਆਪ’ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ ਨੂੰ BSP ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਨਾਇਆ

Surinder Kamboj

ਫਿਰੋਜ਼ਪੁਰ, 8 ਅਪ੍ਰੈਲ 2024: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਹੁਜਨ ਸਮਾਜ ਪਾਰਟੀ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਹੁਜਨ ਸਮਾਜ ਪਾਰਟੀ ਨੇ ਸੁਰਿੰਦਰ ਕੰਬੋਜ (Surinder Kamboj) ਨੂੰ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਜਿਕਰਯੋਗ ਹੈ ਕਿ ਸੁਰਿੰਦਰ ਕੰਬੋਜ ਦਾ ਪੁੱਤਰ ਗੋਲਡੀ ਕੰਬੋਜ ਆਮ ਆਦਮੀ ਪਾਰਟੀ ਦੇ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹੈ।

ਇਹੀ ਜਾਣਕਾਰੀ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਨੇ ਦੱਸਿਆ ਕਿ ਪਾਰਟੀ ਵੱਲੋਂ ਪੰਜਾਬ ਦੀਆਂ ਬਾਕੀ ਲੋਕ ਸਭਾ ਸੀਟਾਂ ਲਈ ਵੀ ਛੇਤੀ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।

Exit mobile version