ਸੁਰਜੀਤ ਸਿੰਘ ਰੱਖੜਾ

ਸੁਰਜੀਤ ਸਿੰਘ ਰੱਖੜਾ ‘ਆਪ’ ‘ਚ ਹੋਏ ਸ਼ਾਮਲ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਪਟਿਆਲਾ,16 ਮਈ 2026: ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅੱਜ (ਸ਼ਨੀਵਾਰ) ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਸਥਿਤ ਰੱਖੜਾ ਦੇ ਘਰ ਜਾ ਕੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਸਰਕਾਰ ਦੇ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਅਤੇ ਦੇਵ ਮਾਨ ਸਮੇਤ ਕਈਂ ‘ਆਪ’ ਆਗੂ ਮੌਜੂਦ ਰਹੇ |

ਸੁਰਜੀਤ ਸਿੰਘ ਰੱਖੜਾ ਪੰਜਾਬ ਦੀ ਰਾਜਨੀਤੀ ‘ਚ ਇੱਕ ਪ੍ਰਮੁੱਖ ਅਤੇ ਪ੍ਰਭਾਵਸ਼ਾਲੀ ਸ਼ਖਸੀਅਤ ਹਨ। ਉਨ੍ਹਾਂ ਦੇ ਅਤੇ ਉਨ੍ਹਾਂ ਦੇ ਭਰਾਵਾਂ ਦੇ ਵਿਦੇਸ਼ਾਂ ‘ਚ ਵੀ ਮਹੱਤਵਪੂਰਨ ਵਪਾਰਕ ਕਾਰੋਬਾਰ ਹਨ। ਰੱਖੜਾ ਪਰਿਵਾਰ ਦਾ ਅਮਰੀਕਾ ‘ਚ ਇੱਕ ਵੱਡਾ ਵਪਾਰਕ ਕਾਰੋਬਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ‘ਚ ਭਾਰਤੀ ਪ੍ਰਵਾਸੀਆਂ ‘ਚ ਕਾਫ਼ੀ ਪ੍ਰਭਾਵ ਮੰਨਿਆ ਜਾਂਦਾ ਹੈ।

Read More: ਲੋਕਾਂ ਨੂੰ ਕਹਿਣ ਨੂੰ ਵਜਾਏ ਪਹਿਲਾਂ ਆਪ ਵਿਦੇਸ਼ੀ ਦੌਰੇ ਬੰਦ ਕਰਨ PM ਮੋਦੀ: CM ਭਗਵੰਤ ਮਾਨ

ਵਿਦੇਸ਼

Scroll to Top