Site icon TheUnmute.com

ਮਾਨਸਾ ਜ਼ਿਲ੍ਹੇ ਦੀਆਂ 198 ਥਾਵਾਂ ਦਾ ਸਰਵੇਖਣ, ਨਹੀਂ ਮਿਲਿਆ ਗੁਲਾਬੀ ਸੁੰਡੀ ਦੇ ਹਮਲੇ ਦਾ ਕੋਈ ਹੌਟਸਪੌਟ

Mansa

ਚੰਡੀਗੜ੍ਹ, 03 ਅਗਸਤ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨ ਨਰਮੇ ਦੀ ਫ਼ਸਲ ‘ਤੇ ਕੀਟਾਂ ਦੇ ਹਮਲੇ ਸੰਬੰਧੀ ਮਾਨਸਾ (Mansa) ਜ਼ਿਲ੍ਹੇ ਦੇ ਕੁੱਝ ਪਿੰਡਾਂ ਦਾ ਦੌਰਾ ਕੀਤਾ ਅਤੇ ਨਰਮੇ ਦੇ ਖੇਤਾਂ ਦੀ ਸਥਿਤੀ ਦਾ ਜਾਇਜ਼ਾ ਲਿਆ |

ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ 198 ਥਾਵਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਹੁਣ ਤੱਕ ਗੁਲਾਬੀ ਸੁੰਡੀ ਦਾ ਕੋਈ ਵੀ ਹੌਟਸਪੌਟ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਦੇ ਨੁਕਸਾਨ ਸਬੰਧੀ ਈਕੋਨੋਮਿਕ ਥ੍ਰੈੱਸ਼ਹੋਲਡ ਲੈਵਲ (ਈ.ਟੀ.ਐਲ.) ਤੋਂ ਉੱਪਰ ਵਾਲੇ ਸਿਰਫ਼ ਤਿੰਨ ਸਥਾਨ ਪਾਏ ਗਏ ਹਨ।

ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਕਿਹਾ ਕਿ ਸਰਵੇ ਲਈ ਸੰਯੁਕਤ ਡਾਇਰੈਕਟਰ ਰੈਂਕ ਦੇ ਦੋ ਅਧਿਕਾਰੀਆਂ ਦੀ ਨਿਗਰਾਨੀ ਹੇਠ ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਲਈ 128 ਸਰਵੇਖਣ ਟੀਮਾਂ ਦਾ ਬਣਾਈਆਂ ਗਈਆਂ ਹਨ | ਇਨ੍ਹਾਂ ਟੀਮਾਂ ਦੁਆਰਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਫਾਜ਼ਿਲਕਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ‘ਚ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ‘ਚ 15 ਪੈਸਟ ਸਰਵੇਲੈਂਸ ਟੀਮਾਂ ਵੱਲੋਂ 126 ਖੇਤਾਂ ਦਾ, ਬਠਿੰਡਾ ਜ਼ਿਲ੍ਹੇ ‘ਚ 52 ਟੀਮਾਂ ਦੁਆਰਾ 274 ਖੇਤਾਂ ਦਾ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ 27 ਟੀਮਾਂ ਵੱਲੋਂ 163 ਖੇਤਾਂ ਦਾ ਸਰਵੇਖਣ ਕੀਤਾ ਗਿਆ ਹੈ | ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ |

 

Exit mobile version