Site icon TheUnmute.com

ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਹੋ ਸਕਦੇ ਨੇ ‘ਆਪ’ MP ਉਮੀਦਵਾਰ

Sushil Kumar Rinku

ਚੰਡੀਗੜ੍ਹ ,20 ਜਨਵਰੀ 2024: ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਹੋ ਸਕਦੇ ਹਨ। 13 ਲੋਕ ਸਭਾ ਸੀਟਾਂ ‘ਤੇ ਮੰਥਨ ਨੂੰ ਲੈ ਕੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਇੱਕ ਅਹਿਮ ਬੈਠਕ ਹੋ ਰਹੀ ਹੈ। ਸੂਤਰਾਂ ਮੁਤਾਬਕ ਰਿੰਕੂ ਨੂੰ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਗਿਆ ਹੈ।

ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਆਗੂ ਰਾਘਵ ਚੱਢਾ ਸਮੇਤ ਕਈ ਸੀਨੀਅਰ ਆਗੂ ਵੀ ਹਾਜ਼ਰ ਸਨ। ਇਸ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਛੇਤੀ ਹੀ ਪਾਰਟੀ ਆਲਾਕਮਾਨ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ । ਫਿਲਹਾਲ ਬੈਠਕ ‘ਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਕੋਈ ਖ਼ਬਰ ਸਾਹਮਣੇ ਨਹੀਂ ਆਈ |

ਜਿਕਰਯੋਗ ਹੈ ਕਿ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (Sushil Kumar Rinku) ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ। ਉਹ ਕਾਂਗਰਸ ਦੀ ਤਰਫੋਂ ਜਲੰਧਰ ਪੱਛਮੀ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜਦੇ ਸਨ। ਉਨ੍ਹਾਂ ਨੂੰ ‘ਆਪ’ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਰਾਇਆ ਸੀ। ਇਸ ਦੌਰਾਨ ਜਦੋਂ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦਿਹਾਂਤ ਹੋ ਗਿਆ ਤਾਂ ਰਿੰਕੂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ‘ਆਪ’ ਵੱਲੋਂ ਟਿਕਟ ਦਿੱਤੀ ਗਈ ਅਤੇ ਉਹ ਐਮਪੀ ਦੀ ਚੋਣ ਜਿੱਤ ਗਏ। ਉਨ੍ਹਾਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ।

Exit mobile version