July 4, 2024 9:41 pm
Bhogpur area

ਜਲੰਧਰ ਦੇ ਭੋਗਪੁਰ ਇਲਾਕੇ ‘ਚ ਲੁਕੇ ਸ਼ੱਕੀ ਵਿਅਕਤੀ, ਭਾਰੀ ਗਿਣਤੀ ‘ਚ ਪੁਲਿਸ ਤਾਇਨਾਤ

ਚੰਡੀਗੜ੍ਹ 01 ਨਵੰਬਰ 2022: ਇਸ ਵੇਲੇ ਦੀ ਵੱਡੀ ਖ਼ਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸ਼ਹਿਰ ਦੇ ਭੋਗਪੁਰ (Bhogpur) ਇਲਾਕੇ ‘ਚ ਕੁਝ ਸ਼ੱਕੀ ਵਿਅਕਤੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਪੁਲਿਸ ਨੇ ਭਾਰੀ ਪੁਲਿਸ ਬਲ ਨਾਲ ਇਲਾਕੇ ਨੂੰ ਘੇਰਿਆ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਤੜਕਸਾਰ ਹੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ | ਸ਼ੱਕੀ ਨੂੰ ਲੱਭਣ ਲਈ ਡਰੋਨ ਦੀ ਮਦਦ ਨਾਲ ਇਲਾਕੇ ‘ਚ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਅਤੇ ਸ਼ੱਕੀ ਵਿਚਕਾਰ ਮੁਕਾਬਲੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ |