ਚੰਡੀਗੜ੍ਹ,17 ਮਈ 2023: ਕਰਨਾਟਕ (Karnataka) ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਕਾਫੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਇਸ ਦੌਰਾਨ ਕਾਂਗਰਸ ਨੇ ਕਿਹਾ ਹੈ ਕਿ ਇਸ ‘ਤੇ ਬੁੱਧਵਾਰ ਜਾਂ ਵੀਰਵਾਰ ਨੂੰ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਪਾਰਟੀ ਨੇ ਕਿਹਾ ਕਿ ਅਗਲੇ 48-72 ਘੰਟਿਆਂ ਵਿੱਚ ਸੂਬੇ ਵਿੱਚ ਨਵੇਂ ਮੰਤਰੀ ਦਾ ਐਲਾਨ ਕੀਤਾ ਜਾਵੇਗਾ। ਸੂਬੇ ਵਿੱਚ ਪੰਜ ਸਾਲਾਂ ਲਈ ਸਥਿਰ ਸਰਕਾਰ ਬਣੇਗੀ। ਕਾਂਗਰਸ ਨੇ ਲੋਕਾਂ ਨੂੰ ਅਟਕਲਾਂ ਅਤੇ ਝੂਠੀਆਂ ਖ਼ਬਰਾਂ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਹੈ।
10-ਰਾਜਾਜੀ ਮਾਰਗ ‘ਤੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ਦੇ ਬਾਹਰ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸ ਦੇ ਸੂਬਾ ਇੰਚਾਰਜ ਰਣਦੀਪ ਸੁਰਜੇਵਾਲਾ ਵੀ ਮੌਜੂਦ ਸਨ। ਸੁਰਜੇਵਾਲਾ ਨੇ ਕਿਹਾ ਕਿ ਪਾਰਟੀ ਮੁਖੀ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ ਅਤੇ ਇਸ ਲਈ ਵਿਚਾਰ-ਵਟਾਂਦਰਾ ਜਾਰੀ ਹੈ।
ਸੁਰਜੇਵਾਲਾ ਨੇ ਪੱਤਰਕਾਰਾਂ ਨੂੰ ਕਿਹਾ, “ਕਿਸੇ ਤਰ੍ਹਾਂ ਦੀਆਂ ਅਟਕਲਾਂ ਦਾ ਸਹਾਰਾ ਨਾ ਲਓ, ਜਦੋਂ ਵੀ ਕਾਂਗਰਸ ਪ੍ਰਧਾਨ ਦੁਆਰਾ ਕੋਈ ਫੈਸਲਾ ਲਿਆ ਜਾਵੇਗਾ, ਸਾਨੂੰ ਤੁਹਾਨੂੰ ਸੂਚਿਤ ਕਰਨ ਵਿੱਚ ਖੁਸ਼ੀ ਹੋਵੇਗੀ।” ਮੈਂ ਇੱਥੇ ਬਹੁਤ ਸਾਰੀਆਂ ਅਫਵਾਹਾਂ ਨੂੰ ਨਕਾਰਨ ਲਈ ਆਇਆ ਹਾਂ … ਜੋ ਬਹੁਤ ਸਾਰੇ ਨਿਊਜ਼ ਚੈਨਲਾਂ ‘ਤੇ ਚਲਾਈਆਂ ਜਾ ਰਹੀਆਂ ਹਨ। ਕਿਰਪਾ ਕਰਕੇ ਇਸ ‘ਤੇ ਵਿਸ਼ਵਾਸ ਨਾ ਕਰੋ। ਉਨ੍ਹਾਂ ਕਿਹਾ ਕਿ ਜਦੋਂ ਵੀ ਕਾਂਗਰਸ ਬੁੱਧਵਾਰ ਜਾਂ ਵੀਰਵਾਰ ਨੂੰ ਕੋਈ ਫੈਸਲਾ ਲਵੇਗੀ ਤਾਂ ਪਾਰਟੀ ਸਭ ਤੋਂ ਪਹਿਲਾਂ ਮੀਡੀਆ ਨੂੰ ਸੂਚਿਤ ਕਰੇਗੀ।