July 2, 2024 10:18 pm
Jammu

ਜੰਮੂ ‘ਚ ਰੇਲਵੇ ਸਟੇਸ਼ਨ ਨੇੜੇ ਮਿਲਿਆ ਸ਼ੱਕੀ ਬੈਗ, ਭਾਰੀ ਮਾਤਰਾ ‘ਚ ਵਿਸਫੋਟਕ ਸਮੱਗਰੀ ਬਰਾਮਦ

ਚੰਡੀਗੜ੍ਹ 27 ਅਕਤੂਬਰ 2022: ਜੰਮੂ (Jammu) ਸ਼ਹਿਰ ‘ਚ ਰੇਲਵੇ ਸਟੇਸ਼ਨ ‘ਤੇ ਟੈਕਸੀ ਸਟੈਂਡ ਨੇੜੇ ਇਕ ਸ਼ੱਕੀ ਬੈਗ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੈਗ ‘ਚੋਂ ਕਈ ਡੈਟੋਨੇਟਰ ਅਤੇ ਆਈਡੀ ਬਰਾਮਦ ਹੋਈ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਟੀਮ ਵੱਲੋਂ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।ਜੰਮੂ-ਕਸ਼ਮੀਰ ‘ਚ ਅੱਜ ਸ਼ੌਰਿਆ ਦਿਵਸ ਮਨਾਇਆ ਜਾ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਬਲ ਮਾਮਲੇ ਦੀ ਜਾਂਚ ਕਰ ਰਹੇ ਹਨ।

ਐਸਐਸਪੀ ਜੀਆਰਪੀ ਆਰਿਫ਼ ਰਿਸ਼ੂ ਨੇ ਦੱਸਿਆ ਕਿ ਜੰਮੂ ਰੇਲਵੇ ਸਟੇਸ਼ਨ ਦੇ ਟੈਕਸੀ ਸਟੈਂਡ ਨੇੜਿਓਂ ਇੱਕ ਬੈਗ ਬਰਾਮਦ ਹੋਇਆ ਹੈ। ਇਸ ਤੋਂ ਵਿਸਫੋਟਕ ਸਮੱਗਰੀ ਮਿਲੀ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਬੈਗ ‘ਚੋਂ 18 ਡੇਟੋਨੇਟਰ ਅਤੇ ਕੁਝ ਤਾਰਾਂ ਮਿਲੀਆਂ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।