ਚੰਡੀਗੜ੍ਹ 06 ਜਨਵਰੀ 2022: ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿ ਸਰਹੱਦ ਤੋਂ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ਨੂੰ ਬੀਐਸਐਫ ਦੀ 73ਵੀਂ ਬੀਓਪੀ ਕੋਟ ਰਾਏਜ਼ਾਦਾ ਤੋਂ ਤੜਕੇ 3 ਵਜੇ ਦੇ ਕਰੀਬ ਕਾਬੂ ਕੀਤਾ ਗਿਆ। ਸ਼ੱਕੀ ਵਿਅਕਤੀ ਭਾਰਤ ਦੀ ਸਰਹੱਦ ਤੋਂ ਪਾਕਿਸਤਾਨ ਵੱਲ ਜਾ ਰਿਹਾ ਸੀ। ਫਿਲਹਾਲ ਸ਼ੱਕੀ ਤੋਂ ਬੀਐਸਐਫ ਦੇ ਉੱਚ ਅਧਿਕਾਰੀਆਂ ਅਤੇ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਅਪ੍ਰੈਲ 3, 2026 10:19 ਪੂਃ ਦੁਃ




