ਚੰਡੀਗੜ੍ਹ, 26 ਜੂਨ 2024: ਪੰਜਾਬ ਦੇ ਸਰਹੱਦੀ ਇਲਾਕੇ ਪਠਾਨਕੋਟ ਤੇ ਗੁਰਦਾਸਪੁਰ (Pathankot-Gurdaspur) ਨਾਲ ਲੱਗਦੇ ਪਿੰਡ ਨਰੋਟ ਜੈਮਲ ਸਿੰਘ ‘ਚ ਕੁਝ ਸ਼ੱਕੀ ਵਿਅਕਤੀ ਦੇਖੇ ਜਾਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸ਼ੱਕੀ ਵਿਅਕਤੀਆਂ ਕੋਲ ਹਥਿਆਰ ਸਨ | ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ | ਪੁਲਿਸ ਨੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਹੈ | ਪੁਲਿਸ ਅਧਿਕਾਰੀਆਂ ਦੇ ਮੁਤਾਬਕ ਉਨ੍ਹਾਂ ਨੂੰ ਪਿੰਡ ਵਾਸੀਆਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਸ਼ੱਕੀ ਵਿਅਕਤੀ ਹਥਿਆਰਾਂ ਨਾਲ ਦੇਖੇ ਗਏ ਹਨ।
ਜਨਵਰੀ 18, 2025 11:26 ਪੂਃ ਦੁਃ