ਚੰਡੀਗੜ੍ਹ, 23 ਮਈ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ (Bibhav Kumar) ਨੂੰ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ‘ਚ ਅਦਾਲਤ ਨੇ 18 ਮਈ ਨੂੰ ਉਨ੍ਹਾਂ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਅੱਜ ਬਿਭਵ ਕੁਮਾਰ ਦਾ ਰਿਮਾਂਡ ਖ਼ਤਮ ਹੋ ਰਿਹਾ ਹੈ।
ਦਿੱਲੀ ਪੁਲਿਸ ਅੱਜ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ਵਿੱਚ ਕੇਜਰੀਵਾਲ ਦੀ ਘਰਵਾਲੀ ਅਤੇ ਉਸਦੇ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਜਾ ਰਹੀ ਸੀ। ਕੇਜਰੀਵਾਲ ਨੇ ਬੁੱਧਵਾਰ (22 ਮਈ) ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਹ ਜਾਣਕਾਰੀ ਦਿੱਤੀ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਪੁਲਿਸ ਟੀਮ ਅੱਜ ਦਿੱਲੀ ਦੇ ਮੁੱਖ ਮੰਤਰੀ ਨਿਵਾਸ ਨਹੀਂ ਜਾਵੇਗੀ।
ਕੇਜਰੀਵਾਲ ਨੇ ਐਕਸ ‘ਤੇ ਲਿਖਿਆ ਸੀ ਕਿ ‘ਮੈਂ ਆਪਣੇ ਮਾਤਾ-ਪਿਤਾ ਅਤੇ ਘਰਵਾਲੀ ਨਾਲ ਪੁਲਸ ਦਾ ਇੰਤਜ਼ਾਰ ਕਰ ਰਿਹਾ ਹਾਂ। ਕੱਲ੍ਹ ਪੁਲਿਸ ਨੇ ਫੋਨ ਕਰਕੇ ਮੇਰੇ ਮਾਤਾ-ਪਿਤਾ ਤੋਂ ਪੁੱਛਗਿੱਛ ਕਰਨ ਲਈ ਸਮਾਂ ਮੰਗਿਆ ਸੀ। ਪਰ ਉਸ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਉਹ ਆਉਣਗੇ ਜਾਂ ਨਹੀਂ।