June 30, 2024 8:12 am
Bibhav Kumar

Swati Maliwal Case: ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਦੀ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ, 31 ਮਈ 2024: ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਮਾਮਲੇ ‘ਚ ਮੁਲਜ਼ਮ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ (Delhi High Court) ‘ਚ ਸੁਣਵਾਈ ਹੋਈ। ਫਿਲਹਾਲ, ਹਾਈਕੋਰਟ ਨੇ ਬਿਭਵ ਕੁਮਾਰ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਜਿਕਰਯੋਗ ਹੈ ਕਿ ਬਿਭਵ ਕੁਮਾਰ (Bibhav Kumar) ਨੇ ਇਸ ਕੇਸ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੀ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਬਿਭਵ ਨੇ ਪਟੀਸ਼ਨ ‘ਚ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ।

ਬਿਭਵ ਨੇ ਪਟੀਸ਼ਨ ‘ਚ ਆਪਣੀ ਗੈਰ-ਕਾਨੂੰਨੀ ਗ੍ਰਿਫਤਾਰੀ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਹੈ। ਪਟੀਸ਼ਨ ‘ਚ ਬਿਭਵ ਨੇ ਕਿਹਾ ਹੈ ਕਿ ਮੇਰੀ ਗ੍ਰਿਫਤਾਰੀ ਗੈਰ-ਕਾਨੂੰਨੀ ਹੈ। ਮੈਨੂੰ ਜ਼ਬਰਦਸਤੀ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। ਜਬਰੀ ਹਿਰਾਸਤ ਲਈ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਹੋਣੀ ਚਾਹੀਦੀ ਹੈ।