ਚੰਡੀਗੜ੍ਹ, 31 ਮਈ, 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਮਾਮਲੇ ‘ਚ ਮੁਲਜ਼ਮ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਈ। ਹਾਈ ਕੋਰਟ ਨੇ ਬਿਭਵ ਕੁਮਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਦੂਜੇ ਪਾਸੇ ਮਾਲੀਵਾਲ ਮਾਮਲੇ ‘ਚ ਰਿਪੋਰਟਿੰਗ ਰੋਕਣ ਲਈ ਦਾਇਰ ਪਟੀਸ਼ਨ ‘ਤੇ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਝਾੜ ਪਾਈ ਹੈ। ਹਾਈਕੋਰਟ ਨੇ ਕਿਹਾ ਕਿ ਸਵਾਤੀ ਮਾਲੀਵਾਲ ਨੂੰ ਕੋਈ ਇਤਰਾਜ਼ ਨਹੀਂ ਹੈ। ਇਹ ਪਟੀਸ਼ਨ ਸਿਰਫ ਪ੍ਰਚਾਰ ਲਈ ਦਾਇਰ ਕੀਤੀ ਗਈ ਹੈ।
ਬੁੱਧਵਾਰ ਨੂੰ ਬਿਭਵ ਕੁਮਾਰ (Bibhav Kumar) ਨੇ ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਦਾਇਰ ਕਥਿਤ ਕੁੱਟਮਾਰ ਦੇ ਕੇਸ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਵਾਲੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਬਿਭਵ ਨੇ ਪਟੀਸ਼ਨ ‘ਚ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਬਿਭਵ ਨੇ ਪਟੀਸ਼ਨ ‘ਚ ਆਪਣੀ ਗੈਰ-ਕਾਨੂੰਨੀ ਗ੍ਰਿਫਤਾਰੀ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਸੀ।