ਚੰਡੀਗੜ੍ਹ, 16 ਜੁਲਾਈ 2024: ਸਵਾਤੀ ਮਾਲੀਵਾਲ (Swati Maliwal) ਨਾਲ ਕੁੱਟਮਾਰ ਮਾਮਲੇ ‘ਚ ਅੱਜ ਦਿੱਲੀ ਪੁਲਿਸ ਨੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ | ਇਸਦੇ ਨਾਲ ਹੀ ਦਿੱਲੀ ਪੁਲਿਸ ਨੇ ਬਿਭਵ ਕੁਮਾਰ ਖਿਲਾਫ਼ ਤੀਸ ਹਜ਼ਾਰੀ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਅਦਾਲਤ ਨੇ ਬਿਭਵ ਕੁਮਾਰ ਖ਼ਿਲਾਫ਼ ਚਾਰਜਸ਼ੀਟ ’ਤੇ ਸੰਮਨ ਜਾਰੀ ਕੀਤੇ ਹਨ ਅਤੇ 30 ਜੁਲਾਈ ਨੂੰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਫਰਵਰੀ 23, 2025 5:05 ਪੂਃ ਦੁਃ