ਚੰਡੀਗੜ੍ਹ, 28 ਮਈ 2024: ਦਿੱਲੀ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ (Bibhav Kumar) ਨੂੰ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਦਰਅਸਲ ਅੱਜ ਬਿਭਵ ਕੁਮਾਰ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ। 24 ਜੂਨ ਨੂੰ ਅਦਾਲਤ ਨੇ ਬਿਭਵ ਕੁਮਾਰ ਨੂੰ ਚਾਰ ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਅੱਜ ਸੁਣਵਾਈ ਤੋਂ ਬਾਅਦ ਹਿਰਾਸਤ ਵਿੱਚ ਤਿੰਨ ਦਿਨ ਹੋਰ ਵਧਾ ਦਿੱਤਾ ਗਿਆ। ਜਦੋਂਕਿ ਪੁਲਿਸ ਨੇ ਪੰਜ ਦਿਨਾਂ ਦਾ ਰਿਮਾਂਡ ਮੰਗਿਆ ਸੀ।
ਬੀਤੇ ਦਿਨ ਤੀਸ ਹਜ਼ਾਰੀ ਅਦਾਲਤ ਨੇ ਇਸ ਮਾਮਲੇ ਵਿੱਚ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ਖਾਰਜ ਕਰਕੇ ਉਨ੍ਹਾਂ ਨੂੰ ਵੱਡਾ ਝਟਕਾ ਦਿੱਤਾ ਸੀ | ਬਿਭਵ ਕੁਮਾਰ ਨੂੰ 18 ਮਈ ਨੂੰ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਲਿਖਤੀ ਸ਼ਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।