Site icon TheUnmute.com

Swati Maliwal Case: ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ ਨੂੰ ਚਾਰ ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Bibhav Kumar

ਚੰਡੀਗੜ੍ਹ, 24 ਮਈ 2024: ਅਦਾਲਤ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ (Bibhav Kumar) ਨੂੰ ਸਵਾਤੀ ਮਾਲੀਵਾਲ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਚਾਰ ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਤੀਸ ਹਜ਼ਾਰੀ ਅਦਾਲਤ ਦੇ ਮੈਟਰੋਪੋਲੀਟਨ ਮੈਜਿਸਟਰੇਟ ਗੌਰਵ ਗੋਇਲ ਨੇ ਇਹ ਹੁਕਮ ਕੁਮਾਰ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ਦੀ ਸਮਾਪਤੀ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਦਿੱਤਾ।

ਹੁਣ ਬਿਭਵ ਕੁਮਾਰ (Bibhav Kumar) ਨੂੰ ਹੁਣ 28 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਐਫਆਈਆਰ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਲਿਖਤੀ ਸ਼ਿਕਾਇਤ ‘ਤੇ ਦਰਜ ਕੀਤੀ ਗਈ ਸੀ। ਬਿਭਵ ਨੂੰ 18 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਦਿੱਲੀ ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਦਿਆਂ ਕੁਮਾਰ ਦੀ ਚਾਰ ਦਿਨਾਂ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਸੀ। ਦਿੱਲੀ ਪੁਲਿਸ ਦਾ ਦੋਸ਼ ਹੈ ਕਿ ਕੁਮਾਰ ਜਾਂਚ ਦੌਰਾਨ ਸਹਿਯੋਗੀ ਨਹੀਂ ਕਰ ਰਹੇ ਅਤੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੰਦੇ |

Exit mobile version