Swati Maliwal

ਸਵਾਤੀ ਮਾਲੀਵਾਲ ਵਲੋਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ, ਕਿਹਾ ਕੁਸ਼ਤੀ ਸੰਘ ਦੇ ਪ੍ਰਧਾਨ ਦੀ ਹੋਵੇ ਗ੍ਰਿਫਤਾਰੀ

ਚੰਡੀਗੜ੍ਹ 18 ਜਨਵਰੀ 2023: ਭਾਰਤ ਦੇ ਕਈ ਦਿੱਗਜ ਪਹਿਲਵਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਰਾਸ਼ਟਰੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਤਾਨਾਸ਼ਾਹੀ ਦਾ ਦੋਸ਼ ਲਗਾਇਆ ਹੈ। ਵਿਰੋਧ ਕਰਨ ਵਾਲੇ ਪਹਿਲਵਾਨਾਂ ਵਿੱਚ ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਅਤੇ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਫੋਗਾਟ ਸਮੇਤ ਦੇਸ਼ ਦੇ ਕਈ ਚੋਟੀ ਦੇ ਪਹਿਲਵਾਨ ਸ਼ਾਮਲ ਹਨ।

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ (Swati Maliwal) ਨੇ ਵੀ ਜੰਤਰ-ਮੰਤਰ ਜਾ ਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਵਾਤੀ ਮਾਲੀਵਾਲ ਨੇ ਕਿਹਾ, “ਮੈਂ ਹੈਰਾਨ ਹਾਂ ਕਿ ਭਾਰਤ ਨੂੰ ਮਹਾਨ ਬੁਲੰਦੀਆਂ ‘ਤੇ ਪਹੁੰਚਾਉਣ ਵਾਲੀਆਂ ਔਰਤਾਂ ਇਨਸਾਫ ਦੀ ਮੰਗ ਕਰਨ ਲਈ ਜੰਤਰ-ਮੰਤਰ ‘ਤੇ ਇਕੱਠੀਆਂ ਹੋਈਆਂ ਹਨ। ਇਹ ਸ਼ਰਮਨਾਕ ਹੈ। ਅਸੀਂ ਦਿੱਲੀ ਪੁਲਿਸ ਅਤੇ ਕੇਂਦਰੀ ਖੇਡ ਮੰਤਰਾਲੇ ਨੂੰ ਨੋਟਿਸ ਭੇਜਿਆ ਹੈ। ਇਸ ਮਾਮਲੇ ‘ਚ ਤੁਰੰਤ ਨਿਆਂ ਹੋਣਾ ਚਾਹੀਦਾ ਹੈ। WFI ਦੇ ਪ੍ਰਧਾਨ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕੋਚਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜਿਨ੍ਹਾਂ ਦੇ ਨਾਂ ਇਸ ਮਾਮਲੇ ਵਿੱਚ ਸਾਹਮਣੇ ਆਏ ਹਨ।

ਦੱਸਿਆ ਜਾ ਰਾਹ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਜਿਸ ਤਰ੍ਹਾਂ ਨਾਲ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਨੂੰ ਚਲਾ ਰਿਹਾ ਹੈ, ਉਸ ਤੋਂ ਪਹਿਲਵਾਨ ਤੰਗ ਆ ਚੁੱਕੇ ਹਨ। ਬ੍ਰਿਜ ਭੂਸ਼ਣ ਸ਼ਰਨ ਸਿੰਘ 2011 ਤੋਂ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਹਨ। ਉਹ ਫਰਵਰੀ 2019 ਵਿੱਚ ਲਗਾਤਾਰ ਤੀਜੀ ਵਾਰ ਡਬਲਯੂਐਫਆਈ ਦੇ ਪ੍ਰਧਾਨ ਵਜੋਂ ਚੁਣੇ ਗਏ ਸਨ। ਬ੍ਰਿਜ ਭੂਸ਼ਣ ਸ਼ਰਨ ਸਿੰਘ ਕੈਸਰਗੰਜ ਤੋਂ ਭਾਜਪਾ ਦੇ ਸੰਸਦ ਮੈਂਬਰ ਵੀ ਹਨ।

 

Scroll to Top