8 ਨਵੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( bhagwant maan) ਅੱਜ ਯਾਨੀ ਕਿ 8 ਨਵੰਬਰ ਨੂੰ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਦੱਸ ਦੇਈਏ ਕਿ ਇਸ ਦੇ ਲਈ ਲੁਧਿਆਣਾ ( ludhiana) ਦੇ ਧਨਾਨਸੂ ਵਿਖੇ ਰਾਜ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਗਿਆ ਹਨ, ਦੱਸ ਦੇਈਏ ਕਿ ਇਸ ਸਮਾਗਮ ਦੇ ਵਿੱਚ ਆਮ ਆਦਮੀ ਪਾਰਟੀ ( aam aadmi party) (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ, ਅਤੇ ਉਹ ਤਿੰਨ ਦਿਨ ਪੁਣਾਜਬ ਦੌਰੇ ਤੇ ਆ ਰਹੇ ਹਨ| ਤੇ ਜਿਮਨੀ ਚੋਣਾਂ ਦੇ ਲਈ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨਗੇ|