July 7, 2024 1:47 pm
ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ‘ਚ ਲਗਾਤਾਰ ਕਰਵਾਇਆ ਜਾ ਰਹੀਆਂ ਹਨ ਸਵੀਪ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ 13 ਮਈ 2024: ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ, ਜਿਸ ਨੂੰ ਸਵੀਪ ਵਜੋਂ ਜਾਣਿਆ ਜਾਂਦਾ ਹੈ, ਭਾਰਤ ਵਿੱਚ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਪ੍ਰਮੁੱਖ ਪ੍ਰੋਗਰਾਮ ਹੈ।

ਸਵੀਪ ਦਾ ਮੁੱਖ ਟੀਚਾ ਭਾਰਤ ਵਿੱਚ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ ਚੋਣਾਂ ਦੌਰਾਨ ਇੱਕ ਸੂਝਵਾਨ ਫੈਸਲਾ ਲੈਣ ਲਈ ਉਤਸ਼ਾਹਿਤ ਕਰਕੇ ਇੱਕ ਸੱਚਮੁੱਚ ਭਾਗੀਦਾਰ ਲੋਕਤੰਤਰ ਦਾ ਨਿਰਮਾਣ ਕਰਨਾ ਹੈ।

ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਇਸ ਵਾਰ 70 ਤੋਂ ਪਾਰ ਟੀਚੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ-ਕਮ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕ ਸਭਾ ਹਲਕਿਆਂ ਵਿਚ ਸਵੀਪ ਟੀਮਾਂ ਵੱਲੋਂ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਦੇ ਆਪਣੇ ਸਵਿਧਾਨਕ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।

ਇਸੇ ਲੜੀ ਤਹਿਤ ਸਵੀਪ ਨੋਡਲ ਅਫਸਰ ਸ਼ਮਿੰਦਰ ਬੱਤਰਾ ਵੱਲੋਂ ਮੁਕਤਸਰ ਵਿਕਾਸ ਮਿਸ਼ਨ ਦੁਆਰਾ ਅਯੋਜਿਤ ਕੀਤੇ ਜਾ ਰਹੇ ਮਦਰ ਡੇ ਸਮਾਗਮ ਦੌਰਾਨ ਹਾਜ਼ਰ ਵਿਅਕਤੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਦੇਸ ਦੇ ਲੋਕ ਤੰਤਰ ਨੂੰ ਮਜਬੂਤ ਬਣਾਉਣ ਲਈ ਵੋਟ ਪਾਉਣ ਦੇ ਹੱਕ ਨੂੰ ਜਰੂਰ ਇਸਤੇਮਾਲ ਕਰਨ, ਕੋਈ ਵੀ ਵੋਟਰ ਵੋਟਾਂ ਵਾਲੇ ਦਿਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ। ਅਤੇ ਇਸ ਮੌਕੇ ਸਮੂਹ ਹਾਜਰੀਨ ਨੂੰ ਵੋਟ ਪਾਉਣ ਸਬੰਧੀ ਪ੍ਰਣ ਵੀ ਦੁਆਇਆ ਗਿਆ।