Site icon TheUnmute.com

ਅਬੋਹਰ ‘ਚ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ

Abohar

ਫਾਜ਼ਿਲਕਾ 03 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 (Abohar) ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਵਿੱਚ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਅਬੋਹਰ 81(Abohar) ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਖੂਈਆਂ ਸਰਵਰ ਵਿੱਚ ਨੁੱਕੜ ਨਾਟਕ ਕਰਵਾਇਆ।ਬੱਚਿਆਂ ਨੇ ਬਹੁਤ ਮਿਹਨਤ ਅਤੇ ਲਗਨ ਨਾਲ ਇਸ ਨਾਟਕ ਨੂੰ ਤਿਆਰ ਕੀਤਾ ਅਤੇ ਇਸ ਨਾਟਕ ਰਾਹੀ ਇਹ ਸੁਨੇਹਾ ਦਿੱਤਾ ਕਿ ਸਾਰੇ ਲੋਕ 01 ਜੂਨ 2024 ਨੂੰ ਹੋਣ ਵਾਲੀਆ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਧਰਮ, ਜਾਤੀ,ਭਾਈਚਾਰੇ,ਭਾਸ਼ਾ ਜਾ ਕਿਸੇ ਵੀ ਹੋਰ ਲਾਲਚ ਤੋ ਬਗੈਰ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨਗੇ।

ਆਉਣ ਵਾਲੇ ਦਿਨਾਂ ਵਿੱਚ ਸਵੀਪ ਟੀਮ ਅਬੋਹਰ ਵੱਲੋਂ ਇਸ ਤਰਾ ਦੇ ਨਾਟਕ ਅਬੋਹਰ ਸ਼ਹਿਰ ਵਿੱਚ ਅਤੇ ਹਲਕੇ ਦੇ ਵੱਖ ਵੱਖ ਪਿੰਡਾ ਵਿੱਚ ਕੀਤਾ ਜਾਏਗਾ।ਸਮੂਹ ਸਟਾਫ ਅਤੇ ਬੱਚਿਆਂ ਨੂੰ ਵੋਟਰ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ,ਬੀ ਪੀ ਉ ਭਾਲਾ ਰਾਮ, ਦੀਪਕ ਕੰਬੋਜ, ਸੁਰਿੰਦਰ ਕੰਬੋਜ, ਕਰਨ ਕੁਮਾਰ, ਰਾਕੇਸ਼ ਕੁਮਾਰ ਗਿਰਧਰ,ਅਤੇ ਹੋਰ ਸਟਾਫ ਵੀ ਮੌਜੂਦ ਸੀ।

Exit mobile version