Abohar

ਸਵੀਪ ਟੀਮ ਅਬੋਹਰ ਵੱਲੋਂ ਅਬੋਹਰ ਦੇ ਮੇਨ ਬਾਜ਼ਾਰ ‘ਚ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਅਬੋਹਰ/ਫਾਜ਼ਿਲਕਾ 15 ਮਈ 2024: ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਅਤੇ ਅਬੋਹਰ -081 (Abohar) ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਂਸਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਅਬੋਹਰ ਵੱਲੋਂ ਅਬੋਹਰ ਦੇ ਮੇਨ ਬਾਜ਼ਾਰ ਗਲੀ ਨੰ. 11 ਅਤੇ 12 ਵਿੱਚ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

ਇਸ ਦੌਰਾਨ ਟੀਮ ਵੱਲੋਂ ਬਾਜ਼ਾਰ ਵਿੱਚ ਹਾਜ਼ਰ ਵਿਅਕਤੀਆਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ ਅਤੇ ਲੋਕਾਂ ਨੂੰ ਵੋਟ ਉਤਸਵ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਲੈਣ ਦੀ ਅਪੀਲ ਵੀ ਕੀਤੀ ਗਈ।

ਇਸ ਉਪਰੰਤ ਦੁਕਾਨਦਾਰਾਂ ਨੇ ਵਿਸ਼ਵਾਸ ਦਵਾਇਆ ਕਿ ਉਹ 1 ਜੂਨ ਨੂੰ ਆਪਣੀ ਵੋਟ ਦੀ ਵਰਤੋਂ ਜ਼ਰੂਰ ਕਰਨਗੇ ਤੇ ਆਪਣੇ ਸਟਾਫ ਅਤੇ ਦੁਕਾਨ ਤੇ ਆਉਣ ਵਾਲੇ ਖਰੀਦਦਾਰਾਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨਗੇ। ਇਸ ਮੌਕੇ ਬੀ ਪੀ ਓ-ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ, ਬੀ ਪੀ ਓ ਭਾਲਾ ਰਾਮ, ਕਰਨ ਕੁਮਾਰ, ਰਾਕੇਸ਼ ਕੁਮਾਰ ਗਿਰਧਰ ਆਦਿ ਹਾਜ਼ਰ ਸਨ।

Scroll to Top