ਸਵੀਪ ਟੀਮ ਫਾਜ਼ਿਲਕਾ ਵੱਲੋਂ ਸ਼ਹਿਰ ਫਾਜ਼ਿਲਕਾ ਦੀ ਦਾਣਾ ਮੰਡੀ, ਦੁਕਾਨਾਂ ਤੇ ਆਟੋ ਯੂਨੀਅਨ ਵਾਲਿਆਂ ਨੂੰ ਵੱਧ ਤੋਂ ਵੱਧ ਵੋਟਰ ਭਾਗੀਦਾਰੀ ਦੀ ਅਪੀਲ

Fazilka

ਫਾਜ਼ਿਲਕਾ 23 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ (Fazilka) ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਫਾਜ਼ਿਲਕਾ (Fazilka) ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੂਕਤਾ ਟੀਮ ਇੰਚਾਰਜ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ ਸ਼ਹਿਰ ਫਾਜ਼ਿਲਕਾ ਦੀ ਦਾਣਾ ਮੰਡੀ, ਵੱਖ ਵੱਖ ਦੁਕਾਨਾਂ ਅਤੇ ਰੇਲਵੇ ਸਟੇਸ਼ਨ ਫਾਜ਼ਿਲਕਾ, ਆਟੋ ਯੂਨੀਅਨ ਵਾਲਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਵੱਧ ਤੋਂ ਵੱਧ ਵੋਟਰ ਭਾਗੀਦਾਰੀ ਦੀ ਅਪੀਲ ਕੀਤੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।