Site icon TheUnmute.com

ਸਵੀਪ ਵੋਟਰ ਜਾਗਰੂਕਤਾ ਵੈਨ ਨੇ ਪਿੰਡ ਬੱਲੂਆਣਾ ਵਿਖੇ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

sweep voter awareness van

ਫਾਜ਼ਿਲਕਾ 17 ਜਨਵਰੀ 2024: ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ (sweep voter awareness van) ਵੱਖ-ਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾ ਫੈਲਾਅ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਲਾਈ ਗਈ ਇਸ ਵੈਨ ਰਾਹੀਂ ਅੱਜ ਜ਼ਿਲਾ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਗਈ।

ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ (sweep voter awareness van) ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀ ਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ।

ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਵੱਲੋਂ ਈ.ਵੀ.ਐਮ ਤੇ ਵੀਵੀਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਗਿਆ।

Exit mobile version