June 30, 2024 8:27 pm
Batala Municipal Corporation

ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ ਨਗਰ ਨਿਗਮ ਦਫਤਰ ਦੇ ਬਾਹਰ ਦਿੱਤਾ ਧਰਨਾ

ਬਟਾਲਾ 22 ਜੂਨ 2022: ਬਟਾਲਾ ਨਗਰ ਨਿਗਮ (Batala Municipal Corporation ) ਤਹਿਤ ਕੰਮ ਕਰਨ ਵਾਲੇ ਸਫ਼ਾਈ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਮੰਗਾ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸ਼ਨ ਖਿਲਾਫ ਪ੍ਰਦਰਸ਼ਨ ਕੀਤਾ ਗਿਆ | ਉਥੇ ਹੀ ਧਰਨੇ ਤੇ ਬੈਠੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੇ ਕਿਹਾ ਕੀ ਉਹ ਲੰਬੇ ਸਮੇ ਤੋਂ ਠੇਕੇਦਾਰੀ ਪ੍ਰਣਾਲੀ ਤਹਿਤ ਨੌਕਰੀਆਂ ਕਰ ਰਹੇ ਹਨ ਜਦਕਿ ਪੰਜਾਬ ਦੀ ਕੋਈ ਵੀ ਹੋਰ ਨਗਰ ਨਿਗਮ ‘ਚ ਕੋਈ ਵੀ ਕਰਮਚਾਰੀ ਜਾਂ ਸਫਾਈ ਦਾ ਕੰਮ ਠੇਕੇ ਅਧੀਨ ਨਹੀਂ ਹੈ |

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਟਾਲਾ ਵੀ ਨਗਰ ਨਿਗਮ ਹੈ ਪਰ ਇੱਥੇ ਹੁਣ ਫਿਰ ਦੋਬਾਰਾ ਤੋਂ ਸਫਾਈ ਦਾ ਕੰਮ ਠੇਕੇ ਤੇ ਦੇਣ ਜਾ ਰਹੇ ਹਨ ਜਿਸ ਦਾ ਅਸੀ ਵਿਰੋਧ ਕਰਦੇ ਹਾਂ | ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਸਰਕਾਰ ਉਹਨਾਂ ਨੂੰ ਸਿੱਧੇ ਤੌਰ ਤੇ ਕੰਟ੍ਰੈਕਟ ਪ੍ਰਣਾਲੀ ਤਹਿਤ ਭਰਤੀ ਕੀਤਾ ਜਾਵੇ | ਇਨ੍ਹਾਂ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਨਿਗਮ ਇਸ ਮਾਮਲੇ ਨੂੰ ਲੈ ਕੇ ਸੰਜੀਦਾ ਨਹੀਂ ਹੈ|

ਉਹਨਾਂ ਕਿਹਾ ਕਿ ਜਿਸ ਦਿਨ ਦੀ ਪੰਜਾਬ ਚ ਆਪ ਦੀ ਸਰਕਾਰ ਬਣੀ ਹੈ ਉਸ ਦਿਨ ਤੋਂ ਉਹਨਾਂ ਨੂੰ ਤਨਖ਼ਾਹ ਸਮੇਂ ਸਿਰ ਨਹੀਂ ਮਿਲ ਰਹੀ ਅਤੇ ਕਈ ਕਈ ਮਹੀਨਿਆਂ ਦੀਆ ਤਨਖਾਹ ਰੁਕੀਆਂ ਹਨ | ਉਨ੍ਹਾਂ ਕਿਹਾ ਕਿ ਤਨਖਾਹਾਂ ਸਮੇਂ ਸਿਰ ਨਾ ਆਉਣ ਕਾਰਨ ਘਰ ਦਾ ਖਰਚ ਚਲਾਉਣਾ ਵੀ ਬਹੁਤ ਮੁਸ਼ਕਿਲ ਹੋ ਚੁੱਕਾ ਹੈ ਅਤੇ ਉਹਨਾਂ ਸਰਕਾਰ ਤੋਂ ਅਪੀਲ ਕੀਤੀ ਕਿ ਉਹਨਾਂ ਦੀਆ ਮੰਗਾਂ ਵੱਲ ਸਰਕਾਰ ਧਿਆਨ ਦੇ ਜੇਕਰ ਉਹਨਾਂ ਦੀਆ ਮੰਗਾ ਪੁਰੀਆ ਨਾ ਹੋਇਆ ਤਾ ਆਉਣ ਵਾਲੇ ਸਮੇਂ ‘ਚ ਉਹ ਪੂਰਨ ਤੌਰ ਤੇ ਕੰਮਕਾਜ਼ ਬੰਦ ਕਰ ਹੜਤਾਲ ਤੇ ਜਾਣਗੇ |