ਚੰਡੀਗੜ੍ਹ 14 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਸਤਲੁਜ-ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਮੀਟਿੰਗ ਸ਼ੁਰੂ ਹੋ ਚੁੱਕੀ ਹੈ | ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਪਹਿਲਾਂ ਹਰਿਆਣਾ ਨਿਵਾਸ ਪਹੁੰਚੇ ਹਨ |
ਇਸ ਤੋਂ ਪਹਿਲਾਂ ਮੀਟਿੰਗ ਲਈ ਪਹੁੰਚੇ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅੱਜ ਸਿਰਫ਼ ਨਹਿਰ ਦੇ ਨਿਰਮਾਣ ‘ਤੇ ਚਰਚਾ ਹੋਣੀ ਹੈ। ਉਨ੍ਹਾਂ ਸਪੱਸ਼ਟ ਕਿਹਾ ਹੈ ਕਿ ਪਾਣੀਆਂ ਸਬੰਧੀ ਗੱਲਬਾਤ ਬਾਅਦ ਵਿੱਚ ਕੀਤੀ ਜਾਵੇਗੀ। ਅੱਜ ਐਸ.ਵਾਈ.ਐਲ ਨਹਿਰ ਦੇ ਨਿਰਮਾਣ ਨੂੰ ਲੈ ਕੇ ਮੀਟਿੰਗ ਕਰਕੇ ਹੀ ਪੂਰਾ ਖਾਕਾ ਤਿਆਰ ਕੀਤਾ ਜਾਵੇਗਾ ਅਤੇ ਹਰ ਪਹਿਲੂ ‘ਤੇ ਚਰਚਾ ਕੀਤੀ ਜਾਵੇਗੀ।
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਦਾ ਕਹਿਣਾ ਸੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ ਐਸਵਾਈਐਲ ਨਹਿਰ (SYL canal issue) ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ ।