Site icon TheUnmute.com

SYL Issue: ਦੋਂਵੇ ਸੂਬਿਆਂ ਨੂੰ ਪਾਣੀ ਦੀ ਲੋੜ, ਪਰ ਸਮਝੌਤੇ ਮੁਤਾਬਕ ਪਾਣੀ ਦੀ ਵੰਡ ਮਹੱਤਵਪੂਰਨ: CM ਮਨੋਹਰ ਲਾਲ

SYL

ਚੰਡੀਗੜ੍ਹ, 28 ਦਸੰਬਰ 2023: ਸਤਲੁਜ-ਯਮੁਨਾ ਲਿੰਕ ਨਹਿਰ (SYL) ਮਸਲੇ (SYL issue) ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਬੈਠਕ ਬਿਨਾਂ ਕਿਸੇ ਨਤੀਜੇ ਦੇ ਸਮਾਪਤ ਹੋ ਗਈ। ਇਸ ਦੌਰਾਨ ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਨੇ ਐਸਵਾਈਐਲ ਦੀ ਬੈਠਕ ਤੋਂ ਬਾਅਦ ਬਿਆਨ ਦਿੱਤਾ ਹੈ ਕਿ ਗੱਲਬਾਤ ਸੁਖਾਵੇਂ ਮਾਹੌਲ ਵਿੱਚ ਹੋਈ ਹੈ, ਪਰ ਭਗਵੰਤ ਮਾਨ ਮੰਨ ਹੀ ਨਹੀਂ ਰਹੇ |

ਉਨ੍ਹਾਂ ਕਿਹਾ ਕਿ ਮੌਜੂਦਾ ਚੈਨਲ 66 ਸਾਲ ਤੋਂ ਵੱਧ ਪੁਰਾਣਾ ਹੈ। ਪਾਣੀ ਦੇ ਕੁਦਰਤੀ ਵਹਾਅ ਲਈ ਅਰਟੀਫਿਸੀਆਲ ਚੈਨਲਾਂ ਦੀ ਉਸਾਰੀ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਇਕਰਾਰਨਾਮੇ ਅਨੁਸਾਰ ਆਪਣੇ ਹਿੱਸੇ ਦਾ ਪਾਣੀ ਨਹੀਂ ਮਿਲ ਰਿਹਾ ਹੈ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਪੀਣ ਵਾਲੇ ਪਾਣੀ ਦੀ ਲੋੜ ਹੈ। ਹਰਿਆਣਾ ਸੂਖਮ ਸਿੰਚਾਈ ਦਾ ਤਰੀਕਾ ਅਪਣਾ ਕੇ ਪਾਣੀ ਦਾ ਪ੍ਰਬੰਧ ਕਰ ਰਿਹਾ ਹੈ।

ਮਨੋਹਰ ਲਾਲ ਨੇ ਕਿਹਾ ਕਿ ਵਿਸ਼ਾ ਇਹ ਹੈ ਕਿ ਇਹ ਦੋ ਚੀਜ਼ਾਂ ਨੂੰ ਜੋੜਨ ਦੀ ਕੋਸ਼ਿਸ਼ ਕਰ ਰਿਹਾ ਹੈ, ਇੱਕ ਪਾਣੀ ਦੀ ਅਤੇ ਦੂਜੀ ਨਹਿਰ ਬਣਾਉਣ ਦੀ। ਦੋਵਾਂ ਨੂੰ ਪਾਣੀ ਦੀ ਲੋੜ ਹੈ ਪਰ ਸਮਝੌਤੇ ਦਾ ਵਿਸ਼ਾ (SYL) ਜਿਸ ‘ਤੇ ਬਹੁਤ ਸਮਾਂ ਪਹਿਲਾਂ ਦਸਤਖਤ ਕੀਤੇ ਗਏ ਹਨ ਅਤੇ ਇਸ ਦੀ ਵੰਡ ਮਹੱਤਵਪੂਰਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹੜ੍ਹਾਂ ਵੇਲੇ ਦਿੱਤਾ ਗਿਆ ਬਿਆਨ ਬਹੁਤ ਹੀ ਹਲਕਾ ਬਿਆਨ ਹੈ। ਜੋ ਪਾਣੀ ਪਾਕਿਸਤਾਨ ਨੂੰ ਜਾਂਦਾ ਹੈ, ਉਸ ਨੂੰ ਹਰੀਕੇ ਤੋਂ ਮੋੜ ਕੇ ਪੰਜਾਬ ਵਿਚ ਵਰਤਿਆ ਜਾ ਸਕਦਾ ਹੈ, ਫਿਰ ਉਹ ਹਰਿਆਣਾ ਨੂੰ ਕਿਉਂ ਨਹੀਂ ਦਿੱਤਾ ਜਾ ਰਿਹਾ, ਅਜਿਹੇ ਵਿਚ ਪੰਜਾਬ ਅਤੇ ਹਰਿਆਣਾ ਦੋਵੇਂ ਮਿਲ ਕੇ ਪਾਣੀ ਵਰਤ ਸਕਦੇ ਹਨ। ਲਾਲਜੀਤ ਸਿੰਘ ਭੁੱਲਰ ਦੇ ਬਿਆਨ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਦੋਗਲੀ ਸੋਚ ਹੈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਾਂ। ਸਾਡੇ ਕੋਲ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਸਾਨੂੰ ਯਮੁਨਾ ਤੋਂ ਹਰਿਆਣਾ ਨੂੰ ਪਾਣੀ ਦੇਣ ‘ਤੇ ਕੋਈ ਇਤਰਾਜ਼ ਨਹੀਂ ਹੈ।

 

Exit mobile version