ਚੰਡੀਗੜ੍ਹ, 15 ਮਾਰਚ 2023: ਸੁਪਰੀਮ ਕੋਰਟ ਅੱਜ ਐਸਵਾਈਐਲ ਦੇ ਮੁੱਦੇ (SYL issue) ‘ਤੇ ਸੁਣਵਾਈ ਕਰੇਗੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਰਿਪੋਰਟ ਦਾਖ਼ਲ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਐਸਵਾਈਐਲ ਦੇ ਮੁੱਦੇ ‘ਤੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਠੋਸ ਨਤੀਜ਼ਾ ਨਹੀਂ ਨਿਕਲਿਆ |
ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਆਪਣਾ ਪੱਖ ਪੂਰੀ ਮਜਬੂਤੀ ਨਾਲ ਰੱਖ ਚੁੱਕੇ ਹਨ, ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਐੱਸਵਾਈਐੱਲ ਨਹਿਰ ਕਿਵੇਂ ਬਣਾ ਸਕਦੇ ਹਾਂ, ਜਦਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ | ਕੇਂਦਰ ਸਰਕਾਰ ਨੇ ਪੰਜਾਬ ਵਿੱਚ ਨਹਿਰਾਂ ਲਈ ਇੱਕ ਰੁਪਿਆ ਵੀ ਨਹੀਂ ਦਿੱਤਾ | ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਸੀ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਇਹ ਮੌਕਾ ਦਿੱਤਾ ਸੀ, ਪਰ ਇਸ ਮੀਟਿੰਗ ਵਿੱਚ ਐੱਸਵਾਈਐੱਲ ਮੁੱਦੇ ‘ਤੇ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ |