Site icon TheUnmute.com

SYL issue: ਰਾਜ ਭਵਨ ਵੱਲ ਜਾ ਰਹੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ

SYL

ਚੰਡੀਗੜ੍ਹ, 09 ਅਕਤੂਬਰ 2023: ਪੰਜਾਬ ਕਾਂਗਰਸ ਦੇ ਵੱਲੋਂ ਐੱਸ.ਵਾਈ.ਐੱਲ ਮੁੱਦੇ (SYL issue) ਨੂੰ ਲੈ ਕੇ ਚੰਡੀਗੜ੍ਹ ਵਿਚ ਜਬਰਦਸ਼ਤ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਤਹਿਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰਾਜ ਭਵਨ ਵੱਲ ਕੂਚ ਕੀਤਾ ਜਾਣਾ ਸੀ। ਰਾਜ ਭਵਨ ਵੱਲ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰਕੇ ਕਾਂਗਰਸੀ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਅਤੇ ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ (SYL) ਦੀ ਇੱਕ ਵੀ ਬੂੰਦ ਨਹੀਂ ਜਾਣ ਦੇਵਾਂਗੇ। ਅਸੀਂ ਪੰਜਾਬ ਦੇ ਹੱਕਾਂ ਲਈ ਹਮੇਸ਼ਾ ਲੜਦੇ ਰਹਾਂਗੇ। ਸਾਡੇ ਸੰਘਰਸ਼ ਦੀ ਆਵਾਜ਼ ਨੂੰ ਧੱਕੇ ਨਾਲ ਦਬਾਇਆ ਨਹੀਂ ਜਾ ਸਕਦਾ।

Exit mobile version