ਚੰਡੀਗੜ੍ਹ, 17 ਮਾਰਚ 2023: ਐਸਵਾਈਐਲ ਦੇ ਮੁੱਦੇ (SYL Issue) ਤੇ ਕੇਂਦਰ ਵੱਲੋਂ ਸੁਪਰੀਮ ਕੋਰਟ ਵਿੱਚ ਸਟੇਟਸ ਰਿਪੋਰਟ ਦਾਖਲ ਕੀਤੀ ਗਈ ਹੈ। ਕੇਂਦਰ ਵੱਲੋਂ ਕਿਹਾ ਗਿਆ ਕਿ ਐਸਵਾਈਐਲ ਦਾ ਮੁੱਦਾ ਜਲਦ ਹੱਲ ਹੋ ਸਕਦਾ ਹੈ ਪਰ ਇਸ ਲਈ ਸਰਕਾਰਾਂ ਨੂੰ ਹੋਰ ਸਮਾਂ ਦੇਣ ਦੀ ਲੋੜ ਹੈ। ਇਸਦੇ ਨਾਲ ਹੀ ਜਲ ਸ਼ਕਤੀ ਮੰਤਰਾਲੇ ਵੱਲੋਂ ਕਿਹਾ ਗਿਆ ਕਿ ਨਹਿਰ ਦੀ ਉਸਾਰੀ ਦੇ ਜਲਦ ਫੈਸਲੇ ਤੇ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸਦੇ ਨਾਲ ਹੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਦੋਵੇਂ ਸਰਕਾਰਾਂ ਹੱਲ ਕੱਢਣ ਲਈ ਤਿਆਰ ਹਨ ਪਰ ਕੁੱਝ ਹੋਰ ਸਮਾਂ ਦੇਣ ਦੀ ਲੋੜ ਹੈ। ਹੁਣ ਸੁਪੀਰਮ ਕੋਰਟ ਵਲੋਂ 22 ਮਾਰਚ ਨੂੰ ਫੈਸਲਾ ਸੁਣਾਇਆ ਜਾ ਸਕਦਾ ਹੈ।
ਜਨਵਰੀ 19, 2025 4:51 ਬਾਃ ਦੁਃ