SYL

SYL: ਪੰਜਾਬ ਦੇ ਲੋਕਾਂ ਦੇ ਹੱਕ ਮਾਰ ਕੇ ਕਿਸੇ ਨੂੰ ਵੀ ਪਾਣੀ ਨਹੀਂ ਦੇ ਸਕਦੇ: ਰਾਜਾ ਵੜਿੰਗ

ਚੰਡੀਗੜ੍ਹ, 04 ਅਕਤੂਬਰ 2023: ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਫੁਟਕਾਰ ਲਗਾਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਇਸਦੇ ਨਾਲ ਹੀ ਕਿਹਾ ਕਿ ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜ਼ਬੂਰ ਨਾ ਕੀਤਾ ਜਾਵੇ ।

ਇਸ ਮਾਮਲੇ (SYL)  ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਅਸੀਂ ਸੁਪਰੀਮ ਕੋਰਟ ਦੇ ਹਰ ਫੈਸਲੇ ਦਾ ਸਤਿਕਾਰ ਕਰਦੇ ਹਾਂ ਪਰ ਪੰਜਾਬ ਕੋਲ ਅਸਲ ਵਿੱਚ ਕਿਸੇ ਨੂੰ ਵੀ ਦੇਣ ਲਈ ਕੋਈ ਪਾਣੀ ਨਹੀਂ ਹੈ। ਅਸੀਂ ਆਪਣੇ ਲੋਕਾਂ ਦੇ ਹੱਕ ਮਾਰ ਕੇ ਕਿਸੇ ਨੂੰ ਵੀ ਪਾਣੀ ਨਹੀਂ ਦੇ ਸਕਦੇ।

ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਵਧੀਆ ਤੋਂ ਵਧੀਆ ਵਕੀਲ ਆਪਣਾ ਪੱਖ ਰੱਖਣ ਲਈ ਸੁਪਰੀਮ ਕੋਰਟ ਭੇਜੇ ਜਾਣੇ ਚਾਹੀਦੇ ਹਨ। ਪਹਿਲਾਂ ਵੀ ਇਸ ਮੁੱਦੇ ਕਾਰਨ ਪੰਜਾਬ ਨੇ ਕਾਲਾ ਦੌਰ ਵੇਖਿਆ ਹੈ | ਇਸ ਲਈ ਇਸ ਕੇਸ ਦੀ ਪੈਰਵਾਈ ਵਧੀਆ ਤਰੀਕੇ ਨਾਲ ਕਰਕੇ ਮੁੱਦੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ।

Scroll to Top