ਚੰਡੀਗੜ੍ਹ, 31 ਮਈ 2024: ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਅਭਿਆਸ ਮੈਚ ‘ਚ ਵੈਸਟਇੰਡੀਜ਼ ਨੇ ਸ਼ੁੱਕਰਵਾਰ ਨੂੰ ਵੈਸਟਇੰਡੀਜ਼ ਨੂੰ 35 ਦੌੜਾਂ ਨਾਲ ਹਰਾ ਦਿੱਤਾ। ਪੋਰਟ ਆਫ ਸਪੇਨ ‘ਚ ਖੇਡੇ ਗਏ ਮੈਚ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ 4 ਵਿਕਟਾਂ ਗੁਆ ਕੇ 257 ਦੌੜਾਂ ਦਾ ਵੱਡਾ ਸਕੋਰ ਬਣਾਇਆ। ਜਵਾਬ ‘ਚ ਆਸਟ੍ਰੇਲੀਆ ਦੀ ਟੀਮ 20 ਓਵਰਾਂ ‘ਚ 7 ਵਿਕਟਾਂ ‘ਤੇ 222 ਦੌੜਾਂ ਹੀ ਬਣਾ ਸਕੀ।
ਵੈਸਟਇੰਡੀਜ਼ ਲਈ ਨਿਕੋਲਸ ਪੂਰਨ ਨੇ 25 ਗੇਂਦਾਂ ਵਿੱਚ 75 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਕਪਤਾਨ ਰੋਵਮੈਨ ਪਾਵੇਸ ਨੇ 25 ਗੇਂਦਾਂ ਵਿੱਚ 52 ਦੌੜਾਂ ਦੀ ਪਾਰੀ ਖੇਡੀ। ਆਸਟਰੇਲੀਆ ਵੱਲੋਂ ਸਿਰਫ ਅਰਧ ਸੈਂਕੜਾ ਜੋਸ਼ ਇੰਗਲਿਸ ਦੇ ਬੱਲੇ ਤੋਂ ਲੱਗਾ। ਇੰਗਲਿਸ਼ ਨੇ 55 ਦੌੜਾਂ ਬਣਾਈਆਂ।