July 4, 2024 6:57 pm
T20 World Cup

T20 World Cup: ਦੱਖਣੀ ਅਫਰੀਕਾ ਨੇ ਨੀਦਰਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ

ਚੰਡੀਗੜ੍ਹ, 8 ਜੂਨ 2024: (SA vs NED Live) ਟੀ-20 ਵਿਸ਼ਵ ਕ੍ਰਿਕਟ ਕੱਪ (T20 World Cup 2024)  ਦੇ 16ਵੇਂ ਮੈਚ ਵਿੱਚ ਦੱਖਣੀ ਅਫਰੀਕਾ ਦਾ ਸਾਹਮਣਾ ਨੀਦਰਲੈਂਡ ਨਾਲ ਹੋਣ ਜਾ ਰਿਹਾ ਹੈ । ਇਹ ਮੈਚ ਨਿਊਯਾਰਕ ਦੇ ਨਾਸਾਊ ਕਾਊਂਟੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨੀਦਰਲੈਂਡ ਦੀ ਟੀਮ ਪਹਿਲਾਂ ਹੀ ਆਈਸੀਸੀ ਟੂਰਨਾਮੈਂਟਾਂ ਵਿੱਚ ਦੋ ਵਾਰ ਦੱਖਣੀ ਅਫਰੀਕਾ ਨੂੰ ਹਰਾ ਚੁੱਕੀ ਹੈ।