July 2, 2024 7:32 pm

ਪੰਜਾਬ ਪੁਲਿਸ ਕੌਮੀ ਸੰਪੱਤੀ ਤੇਲ ਅਤੇ ਗੈਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਏਡੀਜੀਪੀ ਪੰਜਾਬ

Punjab Police

ਚੰਡੀਗੜ੍ਹ, 2 ਦਸੰਬਰ 2023: ਪੰਜਾਬ ਰਾਜ ਲਈ ਚੌਥੀ ਓਨਸ਼ੋਰ ਸਕਿਊਰਟੀ ਕੋਆਰਡੀਨੇਸ਼ਨ ਕਮੇਟੀ (ਓ.ਐਸ.ਸੀ.ਸੀ.) ਦੀ ਮੀਟਿੰਗ ਵੀਰਵਾਰ ਨੂੰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਐਸ.ਐਸ. ਸ੍ਰੀਵਾਸਤਵ ਦੀ ਪ੍ਰਧਾਨਗੀ ਹੇਠ ਹੋਈ। ਡੀਜੀਪੀ ਪੰਜਾਬ (Punjab Police)  ਗੌਰਵ ਯਾਦਵ ਦੀ ਤਰਫੋਂ ਏਡੀਜੀਪੀ ਸੁਰੱਖਿਆ ਇਸ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਇਸ ਮੀਟਿੰਗ ਵਿੱਚ ਏਡੀਜੀਪੀ ਕਾਊਂਟਰ […]

ਪੰਜਾਬ ਵਜ਼ਾਰਤ ਵੱਲੋਂ ਸੂਬੇ ਦੀਆਂ ਜੇਲ੍ਹਾਂ ‘ਚ ਬੰਦ 45 ਕੈਦੀਆਂ ਦੀ ਸਜ਼ਾ ‘ਚ ਵਿਸ਼ੇਸ਼ ਛੋਟ ਦੇਣ ਦੀ ਪ੍ਰਵਾਨਗੀ

Jails

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਤੀਜੇ ਪੜਾਅ ਦੇ ਮੌਕੇ ਉਤੇ ਕੈਬਨਿਟ ਨੇ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਭਰ ਦੀਆਂ ਜੇਲ੍ਹਾਂ (Jails) ਵਿੱਚ ਬੰਦ 45 ਕੈਦੀਆਂ ਦੀ ਸਜ਼ਾ ਵਿੱਚ […]

ਪੰਜਾਬ ਵਜ਼ਾਰਤ ਵੱਲੋਂ ਸ਼ਾਸਨ ‘ਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ ਦੀ ਵਰਤੋਂ ਨੂੰ ਹਰੀ ਝੰਡੀ

Artificial Intelligence

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਇਸਦੇ ਨਾਲ ਹੀ ਵਜ਼ਾਰਤ ਨੇ ਸੂਬੇ ਵਿੱਚ ਸ਼ਾਸਨ ਵਿੱਚ ਹੋਰ ਸੁਧਾਰ ਲਈ ਆਰਟੀਫਿਸ਼ਲ ਇੰਟੈਲੀਜੈਂਸ (Artificial Intelligence) ਦੀ ਵਰਤੋਂ ਦੀ ਵੀ ਸਹਿਮਤੀ ਦੇ ਦਿੱਤੀ। ਇਸ ਫੈਸਲੇ ਦਾ ਮੰਤਵ ਸ਼ਾਸਨ ਵਿੱਚ ਏ.ਆਈ. ਦੀ ਵਰਤੋਂ ਵਿੱਚ […]

ਪੰਜਾਬ ਵਜ਼ਾਰਤ ਵੱਲੋਂ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ ‘ਚ ਸ਼ਹੀਦੀ ਸਮਾਰਕ ਬਣਾਉਣ ਦੀ ਮਨਜ਼ੂਰੀ

Punjab Cabinet

ਚੰਡੀਗੜ੍ਹ, 11 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ (Punjab Cabinet) ਨੇ ਸੂਬੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ | ਆਜ਼ਾਦੀ ਦੇ ਸੰਘਰਸ਼ ਦੌਰਾਨ ਮਾਤ ਭੂਮੀ ਦੀ ਰਾਖੀ ਕਰਦੇ ਹੋਏ ਜਾਨਾਂ ਨਿਛਾਵਰ ਕਰਨ ਵਾਲੇ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਕੌਮੀ ਨਾਇਕਾਂ ਦੇ ਸਤਿਕਾਰ ਵਿਚ ਮੰਤਰੀ ਮੰਡਲ ਨੇ ਹਰੇਕ ਜ਼ਿਲ੍ਹੇ ਦੇ ਪ੍ਰਮੁੱਖ ਪਾਰਕ […]

CM ਭਗਵੰਤ ਮਾਨ ਦੀ ਅਗਵਾਈ ‘ਚ ਵਜ਼ਾਰਤ ਵੱਲੋਂ ਸੂਬੇ’ਚ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਨੂੰ ਹਰੀ ਝੰਡੀ

ਚੰਡੀਗੜ੍ਹ, 11 ਅਗਸਤ 2023: ਸੜਕ ਹਾਦਸਿਆਂ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ (Punjab Cabinet) ਨੇ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਬਾਅਦ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ […]

ਪੁਲਿਸ ਵਲੋਂ ਇੰਟਰਸਟੇਟ ਮੈਡੀਕਲ ਨਸ਼ਾ ਸਪਲਾਈ ਦਾ ਪਰਦਾਫਾਸ਼, 6 ਵਿਅਕਤੀ ਗ੍ਰਿਫਤਾਰ

ਨਸ਼ਾ ਸਪਲਾਈ

ਫਤਿਹਗੜ੍ਹ ਸਾਹਿਬ, 27 ਮਈ 2023: ਸੀਨੀਅਰ ਕਪਤਾਨ ਪੁਲਿਸ ਫਤਿਹਗੜ੍ਹ ਸਾਹਿਬ ਡਾ.ਰਵਜੋਤ ਕੌਰ ਗਰੇਵਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਕੇਸ਼ ਯਾਦਵ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਫਤਿਹਗੜ੍ਹ ਸਾਹਿਬ ਦੀਆ ਹਦਾਇਤਾ ਅਨੁਸਾਰ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਨਿਗਰਾਨੀ […]

ਡੀਜੀਪੀ ਗੌਰਵ ਯਾਦਵ ਵਲੋਂ ਲੁਧਿਆਣਾ ਦੇ 13 ਥਾਣਿਆਂ ‘ਚ ਸੋਲਰ ਸਿਸਟਮ ਦਾ ਉਦਘਾਟਨ

Police Ludhiana

ਚੰਡੀਗੜ੍ਹ, 26 ਮਈ 2023: ਡੀ.ਜੀ.ਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ., ਲੁਧਿਆਣਾ (Ludhiana) ਕਮਿਸ਼ਨਰੇਟ ਪੁਲਿਸ ਨੇ ਜਨਤਾ ਦੇ ਸਹਿਯੋਗ ਨਾਲ ਥਾਣਾ ਜਮਾਲਪੁਰ ਵਿਖੇ 13 ਥਾਣਿਆਂ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੋਲਰ ਪਲਾਂਟ ਦਾ ਉਦਘਾਟਨ ਕੀਤਾ ਹੈ । ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੋਲਰ ਸਿਸਟਮ ਦੇ ਲੱਗਣ ਨਾਲ ਬਿਜਲੀ ਦੀ ਕਮੀ ਨੂੰ ਦੂਰ ਕੀਤਾ […]

CM ਭਗਵੰਤ ਮਾਨ ਵੱਲੋਂ ਸਰਹੱਦੀ ਖੇਤਰਾਂ ‘ਚ CCTV ਕੈਮਰੇ ਲਗਾਉਣ ਲਈ 20 ਕਰੋੜ ਰੁਪਏ ਨੂੰ ਮਨਜ਼ੂਰੀ

Border Areas

ਚੰਡੀਗੜ/ਅੰਮਿ੍ਰਤਸਰ, 17 ਮਈ 2023: ਵਿਸ਼ੇਸ਼ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਅਰਪਿਤ ਸ਼ੁਕਲਾ ਨੇ ਇੱਥੇ ਬੁੱਧਵਾਰ ਨੂੰ ਦੱਸਿਆ ਕਿ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰਾਂ ਦੀ ਆਵਾਜਾਈ ‘ਤੇ ਸਖਤੀ ਨਾਲ ਨਜ਼ਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਹੱਦੀ ਪਿੰਡਾਂ (Border) ਵਿੱਚ ਰਣਨੀਤਕ ਥਾਵਾਂ ‘ਤੇ ਸੀਸੀਟੀਵੀ ਲਗਾਉਣ ਲਈ 20 ਕਰੋੜ ਰੁਪਏ ਮਨਜੂਰ ਕੀਤੇ ਹਨ। । […]

ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ ਚਲਾਇਆ

OPS Vigil

ਚੰਡੀਗੜ੍ਹ/ਲੁਧਿਆਣਾ, 09 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਦੋ ਰੋਜ਼ਾ ਸੂਬਾ ਪੱਧਰੀ ਆਪਰੇਸ਼ਨ ‘ਓ.ਪੀ.ਐਸ. ਵਿਜੀਲ’ (OPS Vigil) ਚਲਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਇਸ […]

ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੀ ਜਾਂਚ ਲਈ NIA ਤੇ NSG ਦੀ ਟੀਮ ਪੁੱਜੀ

NIA

ਚੰਡੀਗੜ੍ਹ, 09 ਮਈ 2023: ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ 32 ਘੰਟਿਆਂ ਦੌਰਾਨ ਹੋਏ ਦੋ ਧਮਾਕਿਆਂ ਤੋਂ ਬਾਅਦ ਕੌਮੀ ਜਾਂਚ ਏਜੰਸੀ (NIA) ਅਤੇ ਕੌਮੀ ਸੁਰੱਖਿਆ ਗਾਰਡ (ਐਨਐਸਜੀ) ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਰਾਤ ਐਨ.ਆਈ.ਏ. ਦੀ ਟੀਮ ਤੋਂ ਬਾਅਦ ਅੱਜ ਸਵੇਰੇ NSG ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਦੋਵਾਂ ਟੀਮਾਂ ਨੇ […]