ਚੰਡੀਗੜ੍ਹ, 10 ਅਪ੍ਰੈਲ 2025: ਮੁੰਬਈ ‘ਚ 26/11 ਦੇ ਅੱ.ਤ.ਵਾ.ਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ (Tahawwur Rana) ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਹੈ। ਨਿਊਜ਼ ਏਜੰਸੀ ਆਈਏਐਨਐਸ ਦੇ ਅਨੁਸਾਰ, ਅਮਰੀਕੀ ਗਲਫਸਟ੍ਰੀਮ ਜੀ550 ਜਹਾਜ਼ ਦਿੱਲੀ ਦੇ ਪਾਲਮ ਟੈਕਨੀਕਲ ਹਵਾਈ ਅੱਡੇ ‘ਤੇ ਉਤਰਿਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਇੱਕ ਅਧਿਕਾਰਤ ਬਿਆਨ ‘ਚ ਪੁਸ਼ਟੀ ਕਰਦਿਆਂ ਕਿਹਾ ਕਿ ਹਵਾਲਗੀ ਕਈ ਸਾਲਾਂ ਦੀ ਕਾਨੂੰਨੀ ਲੜਾਈ ਅਤੇ ਦੋਵਾਂ ਦੇਸ਼ਾਂ ਵਿਚਕਾਰ ਨਿਰੰਤਰ ਯਤਨਾਂ ਤੋਂ ਬਾਅਦ ਸੰਭਵ ਹੋਈ।
ਐਨਆਈਏ ਵੱਲੋਂ ਜਾਰੀ ਪ੍ਰੈਸ ਰਿਲੀਜ਼ ‘ਚ ਲਿਖਿਆ ਹੈ ਕਿ ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। 2008 ਦੇ 26/11 ਮੁੰਬਈ ਅੱ.ਤ.ਵਾ.ਦੀ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਨੂੰ ਅਮਰੀਕਾ ਤੋਂ ਭਾਰਤ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਹਵਾਲਗੀ ਕਈ ਸਾਲਾਂ ਦੀ ਕਾਨੂੰਨੀ ਲੜਾਈ ਅਤੇ ਦੋਵਾਂ ਦੇਸ਼ਾਂ ਵਿਚਕਾਰ ਨਿਰੰਤਰ ਯਤਨਾਂ ਤੋਂ ਬਾਅਦ ਸੰਭਵ ਹੋਈ। ਤਹਵੁੱਰ ਰਾਣਾ ਨੂੰ ਭਾਰਤ-ਅਮਰੀਕਾ ਹਵਾਲਗੀ ਸੰਧੀ ਦੇ ਤਹਿਤ ਅਮਰੀਕਾ ‘ਚ ਨਜ਼ਰਬੰਦ ਕੀਤਾ ਗਿਆ ਸੀ।
ਇਹ ਪ੍ਰਕਿਰਿਆ ਭਾਰਤ ਵੱਲੋਂ ਉਸਦੇ (Tahawwur Rana) ਖਿਲਾਫ਼ ਹਵਾਲਗੀ ਵਾਰੰਟ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਈ ਸੀ। ਰਾਣਾ ਨੇ ਹਵਾਲਗੀ ਤੋਂ ਬਚਣ ਲਈ ਅਮਰੀਕੀ ਅਦਾਲਤਾਂ ‘ਚ ਕਈ ਅਪੀਲਾਂ ਦਾਇਰ ਕੀਤੀਆਂ, ਪਰ ਅੰਤ ‘ਚ ਆਪਣੇ ਸਾਰੇ ਕਾਨੂੰਨੀ ਵਿਕਲਪਾਂ ‘ਚ ਅਸਫਲ ਰਿਹਾ। ਇਸ ਤੋਂ ਬਾਅਦ ਅਮਰੀਕੀ ਸਰਕਾਰ ਨੇ ਰਾਣਾ ਨੂੰ ਭਾਰਤ ਨੂੰ ਸੌਂਪਣ ਦੀ ਇਜਾਜ਼ਤ ਦੇ ਦਿੱਤੀ ਸੀ।
Read More: ਮੁੰਬਈ ਹ.ਮ.ਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ ਭਾਰਤ ਲਿਆਂਦਾ, ਹਾਈ ਅਲਰਟ ‘ਤੇ ਦਿੱਲੀ ਪੁਲਿਸ