Talbir Singh Gill

ਤਲਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਛੱਡਣ ਦਾ ਫੈਸਲਾ ਕੀਤਾ ਰੱਦ

ਚੰਡੀਗੜ੍ਹ 16 ਅਗਸਤ 2023: ਪੰਜਾਬ ਦੇ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਤਲਬੀਰ ਸਿੰਘ ਗਿੱਲ (Talbir Singh Gill) ਨੇ ਪਾਰਟੀ ਛੱਡਣ ਦਾ ਫੈਸਲਾ ਰੱਦ ਕਰ ਦਿੱਤਾ ਹੈ। ਦੇਰ ਰਾਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਬਿਕਰਮ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਤਲਬੀਰ ਸਿੰਘ ਗਿੱਲ ਦਾ ਪਰਿਵਾਰ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ, ਮਤਭੇਦ ਸੁਲਝਾ ਲਏ ਗਏ ਹਨ।

ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਤਲਬੀਰ ਸਿੰਘ ਗਿੱਲ (Talbir Singh Gill)  ਦੇ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਤਲਬੀਰ ਸਿੰਘ ਗਿੱਲ ਦੀ ਨਾਰਾਜ਼ਗੀ ਪਿਛਲੇ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਦਿਖਾਈ ਦੇ ਰਹੀ ਸੀ। ਉਹ ਸਿੱਧੇ ਤੌਰ ‘ਤੇ ਅਕਾਲੀ ਦਲ ‘ਤੇ ਨਿਸ਼ਾਨਾ ਨਹੀਂ ਸਾਧ ਰਹੇ ਸਨ |

Scroll to Top