June 28, 2024 12:27 am
Tamil Nadu

Tamil Nadu: ਤਾਮਿਲਨਾਡੂ ‘ਚ ਕਥਿਤ ਜ਼ਹਿਰੀਲੀ ਸ਼ਰਾਬ ਕਾਰਨ 47 ਮੌ+ਤਾਂ ਦਾ ਮਾਮਲਾ ਭਖਿਆ, ਲੋਕਾਂ ‘ਚ ਭਾਰੀ ਰੋਸ

ਚੰਡੀਗੜ੍ਹ, 21 ਜੂਨ 2024: ਤਾਮਿਲਨਾਡੂ (Tamil Nadu) ‘ਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ 47 ਜਣਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਸੂਬੇ ਦੇ ਕੱਲਾਕੁਰੀਚੀ ਜ਼ਿਲ੍ਹੇ ‘ਚ ਵਾਪਰੀ ਇਸ ਘਟਨਾ ਨਾਲ ਹੜਕੰਪ ਮਚ ਗਿਆ ਹੈ। ਇਸਦੇ ਨਾਲ ਹੀ ਕਰੀਬ 30 ਜਣਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ |

ਇਸ ਘਟਨਾ ਤੋਂ ਬਾਅਦ ਨਾ ਸਿਰਫ ਸਥਾਨਕ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਹੈ ਅਤੇ ਕਾਰਵਾਈ ਦੀ ਮੰਗ ਕਰ ਰਹੇ ਹਨ | ਦੂਜੇ ਪਾਸੇ ਏਆਈਏਡੀਐਮਕੇ ਵਰਕਰਾਂ ਨੇ ਚੇਨਈ ਵਿੱਚ ਤਾਮਿਲਨਾਡੂ ਵਿਧਾਨ ਸਭਾ ਦੇ ਬਾਹਰ ਇਸ ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਹੈ ।

ਤਾਮਿਲਨਾਡੂ (Tamil Nadu) ਸਰਕਾਰ ਦੇ ਮੁਤਾਬਕ ਇਸ ਮਾਮਲੇ ਵਿੱਚ ਨਜਾਇਜ਼ ਸ਼ਰਾਬ ਵੇਚਣ ਵਾਲੇ ਕੇ ਕੰਨੂਕੁੱਟੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਰੀਬ 200 ਲੀਟਰ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਿਚ ਘਾਤਕ ‘ਮੀਥੇਨ’ ਮੌਜੂਦ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਨੇ 15 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਤਾਮਿਲਨਾਡੂ ਦੇ ਸੀਐਮ ਸਟਾਲਿਨ ਨੇ ਕਿਹਾ ਕਿ ਤਾਮਿਲਨਾਡੂ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਇਲਾਜ ਅਧੀਨ ਲੋਕਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਸੀ।