Ukrainian army

ਰੂਸ ਖਿਲਾਫ ਜੰਗ ਲਈ ਯੂਕਰੇਨੀ ਫੌਜ ‘ਚ ਸ਼ਾਮਲ ਹੋਇਆ ਤਾਮਿਲਨਾਡੂ ਦਾ ਵਿਦਿਆਰਥੀ

ਯੂਕਰੇਨ ‘ਤੇ ਰੂਸ ਦੇ ਹਮਲੇ ਜਾਰੀ ਹਨ। ਜੰਗ ਦੇ ਵਿਚਕਾਰ ਜਿੱਥੇ ਭਾਰਤ ਯੂਕਰੇਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਕੱਢਣ ਵਿੱਚ ਲੱਗਾ ਹੋਇਆ ਹੈ। ਇਸ ਦੌਰਾਨ ਭਾਰਤ ਦਾ ਇੱਕ ਵਿਦਿਆਰਥੀ ਯੂਕਰੇਨ ਦੀ ਫੌਜ ਵਿੱਚ ਭਰਤੀ ਹੋ ਗਿਆ ਹੈ ਜੋ ਰੂਸ ਤੋਂ ਲੋਹਾ ਲੈਣ ਲਈ ਤਿਆਰ ਹੈ। ਤਾਮਿਲਨਾਡੂ (Tamil Nadu) ਦੇ ਕੋਇੰਬਟੂਰ ਦਾ ਰਹਿਣ ਵਾਲਾ ਸੈਨਿਕੇਸ਼ ਰਵੀਚੰਦਰਨ ਯੂਕਰੇਨ ਦੀ ਫੌਜ ‘ਚ ਭਰਤੀ ਹੋ ਗਿਆ ਹੈ। ਸੈਨਿਕੇਸ਼ ਦੇ ਮਾਤਾ-ਪਿਤਾ ਇਹ ਜਾਣ ਕੇ ਬਹੁਤ ਦੁਖੀ ਹਨ ਅਤੇ ਉਨ੍ਹਾਂ ਨੂੰ ਯਕੀਨ ਨਹੀਂ ਹੋ ਰਿਹਾ ਹੈ ਕਿ ਉਨ੍ਹਾਂ ਦੇ ਬੇਟੇ ਨੇ ਇਹ ਫੈਸਲਾ ਲਿਆ ਹੈ। ਸੈਨਿਕੇਸ਼ 2018 ਵਿੱਚ ਪੜ੍ਹਾਈ ਲਈ ਯੂਕਰੇਨ ਗਿਆ ਸੀ। ਉਹ ਖਾਰਕੀਵ ਵਿੱਚ ਨੈਸ਼ਨਲ ਏਰੋਸਪੇਸ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਸੀ। ਉਸ ਦੀ ਪੜ੍ਹਾਈ ਜੁਲਾਈ 2022 ਵਿਚ ਪੂਰੀ ਹੋਣੀ ਸੀ ਪਰ ਇਸ ਤੋਂ ਪਹਿਲਾਂ ਹੀ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋ ਗਈ।

ਜੰਗ ਦੇ ਬਾਅਦ ਤੋਂ ਸੰਪਰਕ ਵਿੱਚ ਨਹੀਂ ਹੈ
ਰੂਸ ਦੇ ਯੂਕਰੇਨ (Russia and Ukraine)  ‘ਤੇ ਹਮਲੇ ਤੋਂ ਬਾਅਦ ਸੈਨਿਕੇਸ਼ ਰਵੀਚੰਦਰਨ ਦਾ ਆਪਣੇ ਘਰ ਨਾਲ ਸੰਪਰਕ ਟੁੱਟ ਗਿਆ ਸੀ। ਮੋਦੀ ਸਰਕਾਰ ਨੇ ਯੂਕਰੇਨ ਤੋਂ ਭਾਰਤੀਆਂ ਨੂੰ ਕੱਢਣ ਲਈ ਆਪਰੇਸ਼ਨ ਗੰਗਾ ਸ਼ੁਰੂ ਕੀਤਾ ਸੀ ਪਰ ਸੈਨਿਕੇਸ਼ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਅਤੇ ਉਹ ਵਾਪਸ ਨਹੀਂ ਪਰਤਿਆ। ਸੈਨਿਕੇਸ਼ ਦੇ ਮਾਪਿਆਂ ਨੇ ਸੈਨਿਕੇਸ਼ ਬਾਰੇ ਪਤਾ ਲਗਾਉਣ ਲਈ ਯੂਕਰੇਨ ਸਥਿਤ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ। ਜਦੋਂ ਭਾਰਤੀ ਦੂਤਘਰ ਨੇ ਜਾਣਕਾਰੀ ਇਕੱਠੀ ਕੀਤੀ ਤਾਂ ਪਤਾ ਲੱਗਾ ਕਿ ਸੈਨਿਕੇਸ਼ ਹੁਣ ਯੂਕਰੇਨ ਦੀ ਫੌਜ ਦਾ ਹਿੱਸਾ ਬਣ ਗਿਆ ਹੈ।

ਭਾਰਤੀ ਫੌਜ ਵਿੱਚ ਭਰਤੀ ਹੋਣਾ ਚਾਹੁੰਦਾ ਸੀ
ਸੈਨਿਕੇਸ਼ ਦੇ ਮਾਤਾ-ਪਿਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਫੌਜ ‘ਚ ਭਰਤੀ ਹੋਣਾ ਚਾਹੁੰਦਾ ਸੀ। ਉਸ ਨੇ ਭਾਰਤੀ ਫੌਜ ਵਿਚ ਭਰਤੀ ਹੋਣ ਲਈ ਅਰਜ਼ੀ ਵੀ ਦਿੱਤੀ ਸੀ ਪਰ ਉਹ ਅਰਜ਼ੀ ਰੱਦ ਕਰ ਦਿੱਤੀ ਗਈ ਸੀ।

Scroll to Top