Site icon TheUnmute.com

ਤਨਮਨਜੀਤ ਸਿੰਘ ਢੇਸੀ ਬਰਤਾਨੀਆ ਦੀ ਨਵੀਂ ਸੰਸਦ ਰੱਖਿਆ ਕਮੇਟੀ ਦੇ ਚੇਅਰਮੈਨ ਬਣੇ

Tanmanjit Singh Dhesi

ਚੰਡੀਗੜ੍ਹ,13 ਸਤੰਬਰ 2024: ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Tanmanjit Singh Dhesi)  ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਤਨਮਨਜੀਤ ਸਿੰਘ ਮੂਲ ਰੂਪ ਤੋਂ ਅੰਮ੍ਰਿਤਸਰ ਅਤੇ ਜਲੰਧਰ ਦਾ ਰਹਿਣ ਵਾਲੇ ਹਨ | ਤਨਮਨਜੀਤ ਦੀ ਬੀਤੇ ਦਿਨ ਹੋਈ ਵੋਟਿੰਗ ‘ਚ ਜਿੱਤ ਹੋਈ ਹੈ |

ਵੋਟਿੰਗ ਦੌਰਾਨ ਲੇਬਰ ਪਾਰਟੀ ਦੇ ਸੰਸਦ ਮੈਂਬਰ ਨੂੰ 563 ‘ਚੋਂ 320 ਵੋਟਾਂ ਮਿਲੀਆਂ। ਉਨ੍ਹਾਂ ਦੇ ਵਿਰੋਧੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਡੇਰੇਕ ਸਿਰਫ਼ 243 ਵੋਟਾਂ ਮਿਲੀਆਂ। ਵੋਟਿੰਗ ‘ਚ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਰੱਖਿਆ ਕਮੇਟੀ ਦਾ ਚੇਅਰਮੈਨ ਚੁਣ ਲਿਆ ਗਿਆ।

ਇਸ ਸੰਬੰਧੀ ਤਨਮਨਜੀਤ ਢੇਸੀ (Tanmanjit Singh Dhesi) ਨੇ ਆਪਣੇ ਐਕਸ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਸਦਨ ਵੱਲੋਂ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ‘ਤੇ ਮੈਨੂੰ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਉਨ੍ਹਾਂ ਕਿਹਾ ਸਾਨੂੰ ਸਾਰੀਆਂ ਧਿਰਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ |

Exit mobile version