Pathankot

Tarn Taran News: ਮਸ਼ਹੂਰ ਕਬੱਡੀ ਖਿਡਾਰੀ ਦਾ ਕ.ਤ.ਲ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

25 ਨਵੰਬਰ 2024: ਪੰਜਾਬ ਦੇ ਤਰਨਤਾਰਨ (Tarn Taran) ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਖੇਤੀਬਾੜੀ (agriculture) ਸਟੋਰ ਵਿੱਚ ਮੌਜੂਦ ਇੱਕ ਨੌਜਵਾਨ ਦੀ ਗੋਲੀ ਮਾਰ (firing) ਕੇ ਹੱਤਿਆ(murder)  ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (shukhwinder singh) ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ, ਜੋ ਕਿ ਮਸ਼ਹੂਰ ਕਬੱਡੀ ਖਿਡਾਰੀ (Kabaddi player) ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ ‘ਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ, ਜਿਸ ਦੇ ਖਿਲਾਫ ਫਿਰੌਤੀ ਸਣੇ ਕਈ ਹੋਰ ਅਪਰਾਧਿਕ ਮਾਮਲੇ ਦਰਜ ਹਨ।

 

ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲੀਸ ਆਸਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Scroll to Top