ਤਰਨਤਾਰਨ, 15 ਮਈ 2025: ਪੰਜਾਬ ਪੁਲਿਸ ਨੇ ਚੱਬਲ ਖੇਤਰ ਤੋਂ ਇੱਕ ਖਤਰਨਾਕ ਨਸ਼ੀਲੇ ਪਦਾਰਥਾਂ ਦੇ ਤਸਕਰ (Drug Smuggler) ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਮ ਅਮਰਜੋਤ ਸਿੰਘ ਹੈ, ਜੋ ਕਿ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਜੁੜਿਆ ਹੋਇਆ ਸੀ। ਪੁਲਿਸ ਨੇ ਉਕਤ ਵਿਅਕਤੀ ਦੇ ਕਬਜ਼ੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ (Drug Smuggler) ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ‘ਚ ਸੀ ਅਤੇ ਸਰਹੱਦ ਪਾਰ ਤਸਕਰੀ ‘ਚ ਸਰਗਰਮੀ ਨਾਲ ਸ਼ਾਮਲ ਸੀ। ਇਸ ਤੋਂ ਇਲਾਵਾ, ਜਾਂਚ ਤੋਂ ਇਹ ਵੀ ਪਤਾ ਲੱਗਾ ਕਿ ਅਮਰਜੋਤ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਹਿੱਸਾ ਸੀ ਜੋ ਦੇਸ਼ ‘ਚ ਹੈਰੋਇਨ ਦੀ ਤਸਕਰੀ ‘ਚ ਸ਼ਾਮਲ ਸੀ।
ਐਨਡੀਪੀਐਸ (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਦੇ ਤਹਿਤ ਤਰਨਤਾਰਨ ਸਿਟੀ ਪੁਲਿਸ ਸਟੇਸ਼ਨ ‘ਚ ਇੱਕ ਐਫਆਈਆਰ ਦਰਜ ਕੀਤੀ ਸੀ। ਪੁਲਿਸ ਹੁਣ ਮੁਲਜ਼ਮਾਂ ਦੇ ਸੰਪਰਕਾਂ ਦੀ ਪੂਰੀ ਲੜੀ ਦਾ ਪਤਾ ਲਗਾਉਣ ਲਈ ਵਿਸਥਾਰਤ ਜਾਂਚ ਕਰ ਰਹੀ ਹੈ।
ਇਹ ਗ੍ਰਿਫ਼ਤਾਰੀ ਪੰਜਾਬ ਪੁਲਿਸ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਨਿਰੰਤਰ ਯਤਨਾਂ ਦਾ ਹਿੱਸਾ ਹੈ ਅਤੇ ਇਹ ਨਾ ਸਿਰਫ਼ ਸੂਬੇ ‘ਚ ਸਗੋਂ ਦੇਸ਼ ਭਰ ‘ਚ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਵਪਾਰ ਨੂੰ ਖਤਮ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
Read More: Amritsar News: ਪੰਜਾਬ ਪੁਲਿਸ ਦੀ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ, ਹਥਿਆਰਾਂ ਸਣੇ ਇੱਕ ਕਾਬੂ