Tarn Taran

Tarn Taran: ਤਰਨਤਾਰਨ ਪੁਲਿਸ ਨੇ 85 ਕਿੱਲੋ ਹੈਰੋਇਨ ਕੀਤੀ ਜ਼ਬਤ, ਹੈਂਡਲਰ ਗ੍ਰਿਫਤਾਰ

ਚੰਡੀਗੜ੍ਹ, 16 ਮਈ 2025: ਪੰਜਾਬ ਦੀ ਤਰਨਤਾਰਨ ਪੁਲਿਸ (Tarn Taran) ਨੇ ਇਸ ਸਾਲ ਦੀ ਸਭ ਤੋਂ ਵੱਡੀ ਨਾਰਕੋ ਤਸਕਰੀ ਦੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ 85 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ। ਪੁਲਿਸ ਮੁਤਾਬਕ ਇਹ ਤਸਕਰੀ ਨੈੱਟਵਰਕ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਦੀ ਸੁਰੱਖਿਆ ਹੇਠ ਚੱਲ ਰਿਹਾ ਸੀ ਅਤੇ ਇਸਨੂੰ ਯੂਕੇ-ਅਧਾਰਤ ਡਰੱਗ ਹੈਂਡਲਰ ਲੱਲੀ ਵੱਲੋਂ ਚਲਾਇਆ ਜਾ ਰਿਹਾ ਸੀ।

ਪੰਜਾਬ ਪੁਲਿਸ ਨੇ ਇਸ ਨੈੱਟਵਰਕ ਦੇ ਮੁੱਖ ਸੰਚਾਲਕ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ, ਪਿੰਡ ਭਿੱਟੇਵਾੜ, ਅੰਮ੍ਰਿਤਸਰ (ਦਿਹਾਤੀ) ਦੇ ਰਹਿਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਅਮਰਜੋਤ ਸਰਹੱਦ ਪਾਰੋਂ ਤਸਕਰਾਂ ਤੋਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਸਪਲਾਈ ਕਰਦਾ ਸੀ। ਮੁਲਜ਼ਮ ਦੀ ਰਿਹਾਇਸ਼ ਨੂੰ ਇਸ ਨੈੱਟਵਰਕ ਲਈ ਮੁੱਖ ਛੁਪਣਗਾਹ ਵਜੋਂ ਵਰਤਿਆ ਜਾ ਰਿਹਾ ਸੀ।

ਪੁਲਿਸ (Tarn Taran Police) ਨੇ ਉਸਦੇ ਟਿਕਾਣੇ ਤੋਂ 85 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਇਸ ਮਾਮਲੇ ‘ਚ ਪੁਲਿਸ ਨੇ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ ਅਤੇ ਅਗਲੀ ਜਾਂਚ ਜਾਰੀ ਹੈ। ਪੁਲਿਸ ਨੇ ਕਿਹਾ ਕਿ ਉਹ ਨੈੱਟਵਰਕ ਦੇ ਪਿਛਲੇ ਅਤੇ ਅੱਗੇ ਵਾਲੇ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ। ਹੋਰ ਗ੍ਰਿਫ਼ਤਾਰੀਆਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸੰਭਵ ਹੈ।

Read More: ‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 48 ਜਣੇ ਗ੍ਰਿਫਤਾਰ, 16.7 ਕਿੱਲੋ ਹੈਰੋਇਨ ਤੇ ਡਰੱਗ ਮਨੀ ਬਰਾਮਦ

Scroll to Top